ਹੈਂਡਬਾਲ ਮੁਕਾਬਲੇ ਵਿੱਚੋਂ ਸੈਂਟੀਨਲ ਸਕੂਲ ਦੀ ਟੀਮ ਅੱਵਲ
ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ’ਤੇ ਹੈਂਡਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਪਹਿਲਾ ਸਥਾਨ ਹਾਸਲ ਕੀਤਾ। ਇਹ ਮੁਕਾਬਲਾ ਐੱਮਏਐੱਮ ਸਕੂਲ, ਸਮਰਾਲਾ ਵਿੱਚ ਹੋਇਆ, ਜਿੱਥੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਪ੍ਰਿੰਸੀਪਲ. ਡਾ. ਪੂਨਮ ਸ਼ਰਮਾ ਨੇ ਦੱਸਿਆ ਕਿ ਸੈਂਟੀਨਲ ਸਕੂਲ ਦੀ ਟੀਮ ਵਿੱਚ ਮਨਪ੍ਰੀਤ ਸਿੰਘ, ਧਨਪ੍ਰੀਤ ਸਿੰਘ, ਸਾਗਰ, ਨਵਪ੍ਰੀਤ ਸਿੰਘ, ਇੰਦਰਜੀਤ ਸਿੰਘ, ਮਹਿਰਾਜ ਸਿੰਘ ਅਤੇ ਸੁਖਨੂਰ ਸਿੰਘ ਸ਼ਾਮਲ ਸਨ। ਇਹਨਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਟੀਮ ਵਰਕ ਦੇ ਦਮ ‘ਤੇ ਸਾਰੀਆਂ ਟੀਮਾਂ ਨੂੰ ਪਛਾੜਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਜਿੱਤ ’ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਮੁਕਾਬਲੇ ਦੀ ਤਿਆਰੀ ਲਈ ਕਈ ਹਫ਼ਤਿਆਂ ਤੱਕ ਸਖ਼ਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਨਾ ਸਿਰਫ਼ ਖੇਡ ਦੇ ਮੈਦਾਨ ਵਿੱਚ ਸਗੋਂ ਆਪਣੀ ਇਕਸੁਰਤਾ ਅਤੇ ਜੋਸ਼ ਨਾਲ ਸਾਰਿਆਂ ਦਾ ਦਿਲ ਜਿੱਤਿਆ। ਇਹ ਜਿੱਤ ਸੈਂਟੀਨਲ ਸਕੂਲ ਦੇ ਖੇਡਾਂ ਪ੍ਰਤੀ ਸਮਰਪਣ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਅੱਗੇ ਕਿਹਾ ਕਿ ਟੀਮ ਦੀ ਸਫਲਤਾ ਦਾ ਸਿਹਰਾ ਕੋਚ ਅਤੇ ਸਟਾਫ਼ ਦੀ ਅਣਥੱਕ ਮਿਹਨਤ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਹਰ ਕਦਮ ’ਤੇ ਮਾਰਗਦਰਸ਼ਨ ਦਿੱਤਾ।