DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Tug Of War ’ਚ ਸੈਂਟੀਨਲ ਸਕੂਲ ਨੇ Silver Medal ਜਿੱਤਿਆ

ਸਮਰਾਲਾ ਦੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਬਲਾਕ ਪੱਧਰੀ ਖੇਡਾਂ ਦੇ ਰੱਸਾਕਸ਼ੀ (ਟੱਗ ਆਫ ਵਾਰ) ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਰੱਸਾਕਸ਼ੀ ਦੀ ਇਸ ਟੀਮ ਵਿੱਚ ਚੌਥੀ ਜਮਾਤ ਦਾ ਪ੍ਰਭਦੀਪ ਸਿੰਘ ਅਤੇ ਪੰਜਵੀਂ...

  • fb
  • twitter
  • whatsapp
  • whatsapp
featured-img featured-img
ਪ੍ਰਿੰਸੀਪਲ ਪੂਨਮ ਸ਼ਰਮਾ ਟੀਮ ਦਾ ਸਨਮਾਨ ਕਰਦੀ ਹੋਈ।
Advertisement

ਸਮਰਾਲਾ ਦੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਬਲਾਕ ਪੱਧਰੀ ਖੇਡਾਂ ਦੇ ਰੱਸਾਕਸ਼ੀ (ਟੱਗ ਆਫ ਵਾਰ) ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਰੱਸਾਕਸ਼ੀ ਦੀ ਇਸ ਟੀਮ ਵਿੱਚ ਚੌਥੀ ਜਮਾਤ ਦਾ ਪ੍ਰਭਦੀਪ ਸਿੰਘ ਅਤੇ ਪੰਜਵੀਂ ਜਮਾਤ ਦੇ ਜੀਆਂਸ਼ ਭਾਰਤੀ, ਤੇਜਸਦੀਪ ਸਿੰਘ, ਜਸਨੂਰ ਸਿੰਘ, ਕੇਵਿਨਦੀਪ ਸਿੰਘ, ਆਰਵ ਰਾਣਾ, ਗੁਰਸਹਿਜ ਸਿੰਘ ਅਤੇ ਮਹਿਤਾਬ ਸਿੰਘ ਸ਼ਾਮਲ ਸਨ। ਇਨ੍ਹਾਂ ਛੋਟੇ ਖਿਡਾਰੀਆਂ ਨੇ ਆਪਣੀ ਤਾਕਤ, ਇਕਜੁੱਟਤਾ ਅਤੇ ਸ਼ਾਨਦਾਰ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗ਼ਮੇ ’ਤੇ ਕਬਜ਼ਾ ਕੀਤਾ। ਬੱਚਿਆਂ ਦੀ ਇਹ ਜਿੱਤ ਉਨ੍ਹਾਂ ਦੇ ਨਿਰੰਤਰ ਅਭਿਆਸ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ।

ਸਕੂਲ ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਕਿ ਖੇਡਾਂ ਵਿਦਿਆਰਥੀਆਂ ਅੰਦਰ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਲੀਡਰਸ਼ਿਪ ਵਰਗੇ ਗੁਣ ਪੈਦਾ ਕਰਦੀਆਂ ਹਨ। ਇਸੇ ਕਰਕੇ ਸਕੂਲ ਵੱਲੋਂ ਪੜ੍ਹਾਈ ਦੇ ਨਾਲ ਨਾਲ ਖੇਡਾਂ ਲਈ ਵੀ ਬੱਚਿਆਂ ਨੂੰ ਵਿਸ਼ੇਸ਼ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।

Advertisement

ਇਸ ਮੌਕੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਬੱਚਿਆਂ ਦੀ ਮਿਹਨਤ ਦੇ ਨਾਲ ਨਾਲ ਕੋਚ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਖੇਡ ਮੈਦਾਨਾਂ ਅੰਦਰ ਹੋਰ ਉੱਚੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਖੇਡ ਅਧਿਆਪਕਾਂ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਮੈਡਲ ਪਹਿਨਾ ਕੇ ਵਧਾਈ ਦਿੱਤੀ ਗਈ।

Advertisement

Advertisement
×