ਸੈਂਟੀਨਲ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ
ਸਮਰਾਲਾ: ਸੀਬੀਐੱਸਈ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦਾ ਨਤੀਜਾ 100 ਫੀਸਦ ਰਿਹਾ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਵਿੱਚ ਉੱਚ ਪ੍ਰਾਪਤੀਆਂ ਹਾਸਲ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ।
10ਵੀਂ ਜਮਾਤ ਦੇ ਨਤੀਜਿਆਂ ਵਿੱਚ ਸੁਖਮੰਨਤ ਕੌਰ ਨੇ 88% ਅੰਕਾਂ ਨਾਲ ਪਹਿਲਾ, ਅਰਸ਼ਦੀਪ ਕੌਰ ਨੇ 87.2% ਅੰਕਾਂ ਨਾਲ ਦੂਜਾ ਤੇ ਖੁਸ਼ਨੀਤ ਕੌਰ ਨੇ 86.8% ਅੰਕਾਂ ਨਾਲ ਵੀ ਦੂਜਾ ਸਥਾਨ ਸਾਂਝਾ ਕੀਤਾ। ਵਿਸ਼ੇਸ਼ ਵਿਸ਼ਿਆਂ ਵਿੱਚ ਵੀ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ। ਖੁਸ਼ਨੀਤ ਕੌਰ ਨੇ ਪੰਜਾਬੀ ਵਿੱਚ 98% ਅੰਕ ਪ੍ਰਾਪਤ ਕੀਤੇ, ਜਦਕਿ ਅਰਸ਼ਦੀਪ ਕੌਰ ਨੇ ਅੰਗਰੇਜ਼ੀ ਵਿੱਚ 92% ਅਤੇ ਜਸਨੀਤ ਕੌਰ ਨੇ ਇਨਫਰਮੇਸ਼ਨ ਟੈਕਨਾਲੋਜੀ ਵਿੱਚ 92% ਅੰਕ ਹਾਸਲ ਕਰਕੇ ਸਕੂਲ ਦੀ ਸ਼ਾਨ ਵਧਾਈ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਸਮਰਪਿਤ ਸਟਾਫ ਸਿਰ ਬੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀ ਅਣਥੱਕ ਮਿਹਨਤ, ਨਵੀਨਤਾਕਾਰੀ ਅਧਿਆਪਨ ਤਕਨੀਕਾਂ ਅਤੇ ਵਿਦਿਆਰਥੀਆਂ ਨੂੰ ਵਿਅਕਤੀਗਤ ਮਾਰਗਦਰਸ਼ਨ ਨੇ ਇਹ ਸ਼ਾਨਦਾਰ ਨਤੀਜੇ ਸੰਭਵ ਬਣਾਏ ਹਨ। ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੀ ਅਕਾਦਮਿਕ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਦਿਨ-ਰਾਤ ਇੱਕ ਕੀਤਾ, ਜਿਸ ਦੇ ਨਤੀਜੇ ਵਜੋਂ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। -ਪੱਤਰ ਪ੍ਰੇਰਕ