ਕਰਾਟੇ ਮੁਕਾਬਲਿਆਂ ’ਚ ਸੈਂਟੀਨਲ ਸਕੂਲ ਦੀ ਝੰਡੀ
ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ 14 ਸਾਲ ਵਰਗ ਵਿੱਚ (ਲੜਕੇ) ਤੇ (ਲੜਕੀਆਂ) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਮਰਾਲਾ ਵਿੱਚ ਹੋਏ ਜ਼ੋਨ ਪੱਧਰੀ ਕਰਾਟੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਲੜਕਿਆਂ ਅਤੇ ਲੜਕੀਆਂ ਦੋਵਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਨੇ ਇਸ ਸਫ਼ਲਤਾ ਨੂੰ ਸੰਭਵ ਬਣਾਇਆ। ਇਸ ਮੁਕਾਬਲੇ ਵਿੱਚ ਹਰਕਰਨਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਲੜਕੀਆਂ ਵਿੱਚ ਗੁਰਨੂਰ ਕੌਰ ਢਿੱਲੋਂ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ। ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਦੇ ਸਰਪਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਖੇਡਾਂ ਦੇ ਨਾਲ-ਨਾਲ ਵਿਦਿਅਕ ਗਤੀਵਿਧੀਆਂ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਅਤੇ ਅਗਲੇ ਮੁਕਾਬਲਿਆਂ ਵਿੱਚ ਵੀ ਅਜਿਹੀ ਹੀ ਸਫ਼ਲਤਾ ਦੀ ਕਾਮਨਾ ਕੀਤੀ।
ਕਰਾਟੇ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਖਿਡਾਰੀ।