ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਵੱਲੋਂ ਆਨੰਦਮਈ ਜੀਵਨ ਜਿਉਣ ਦੀ ਕਲਾ ਬਾਰੇ ਸੱਤ ਰੋਜ਼ਾ ਕੈਂਪ ਲਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਬਲਜੀਤ ਕੌਰ ਖਾਲਸਾ ਕੈਨੇਡਾ ਵਾਲਿਆਂ ਵੱਲੋਂ ਨਾਮ ਸਿਮਰਨ, ਕਥਾ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਸੰਗਤ ਨੂੰ ਨੈਤਿਕ, ਸਮਾਜਿਕ, ਧਾਰਮਿਕ ਅਤੇ ਸਦਾਚਾਰਕ ਕਦਰਾਂ ਕੀਮਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੱਜ ਸਮਾਪਤੀ ਸਮਾਗਮ ਦੌਰਾਨ ਸੰਗਤ ਨੂੰ ਨਾਮ ਬਾਣੀ ਨਾਲ ਜੁੜ ਕੇ ਗੁਰਬਾਣੀ ਦੇ ਸਿਧਾਂਤ ਅਨੁਸਾਰ ਜੀਵਨ ਬਤੀਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਣੀ ਅਨੁਸਾਰ ਜ਼ਿੰਦਗੀ ਬਤੀਤ ਕਰਨ ਵਾਲਾ ਮਨੁੱਖ ਦੁਨਿਆਵੀ ਦੁੱਖਾਂ ਵਿੱਚੋਂ ਸਹਿਜੇ ਹੀ ਬਾਹਰ ਨਿਕਲ ਸਕਦਾ ਹੈ। ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਗੁਰਮੀਤ ਸਿੰਘ ਸਲੂਜਾ ਦੀ ਅਗਵਾਈ ਹੇਠ ਬੀਬੀ ਬਲਜੀਤ ਕੌਰ ਖਾਲਸਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਦੀਪਾ, ਗੁਰਚਰਨ ਸਿੰਘ, ਗੁਰਚਰਨ ਸਿੰਘ ਚੰਨ ਅਤੇ ਅਮਰਜੀਤ ਸਿੰਘ ਮੱਕੜ ਵੀ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

