ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦੇ ਸੱਤ ਨਵੇਂ ਕੇਸ ਮਿਲੇ

ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦੇ ਸੱਤ ਨਵੇਂ ਕੇਸ ਮਿਲੇ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 4 ਅਗਸਤ

ਜ਼ਿਲ੍ਹਾ ਲੁਧਿਆਣਾ ’ਚ ਅੱਜ ਕਰੋਨਾ ਦੇ ਸੱਤ ਨਵੇਂ ਮਰੀਜ਼ ਸਾਹਮਣੇ ਆਏ ਹਨ ਤੇ ਪਿਛਲੇ 18 ਦਿਨਾਂ ਤੋਂ ਕਿਸੇ ਮਰੀਜ਼ ਨੇ ਕਰੋਨਾ ਕਾਰਨ ਦਮ ਨਹੀਂ ਤੋੜਿਆ। ਜਾਣਕਾਰੀ ਮੁਤਾਬਿਕ ਜ਼ਿਲ੍ਹੇ ’ਚ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 51 ਰਹਿ ਗਈ ਹੈ, ਜਿਨ੍ਹਾਂ ’ਚੋਂ 34 ਮਰੀਜ਼ ਘਰ ’ਚ ਇਕਾਂਤਵਾਸ ਹਨ ਤੇ 10 ਮਰੀਜ਼ ਪ੍ਰਾਈਵੇਟ ਹਸਪਤਾਲਾਂ ’ਚ ਹਨ।

ਸਰਕਾਰੀ ਹਸਪਤਾਲ ’ਚ ਕਰੋਨਾ ਦਾ ਇੱਕ ਵੀ ਮਰੀਜ਼ ਨਹੀਂ ਹੈ। ਵੈਂਟੀਲੇਟਰ ’ਤੇ ਲੁਧਿਆਣਾ ਦਾ ਇੱਕ ਮਰੀਜ਼ ਹੈ, ਜਦੋਂ ਕਿ ਦੂਸਰੇ ਜ਼ਿਲ੍ਹਿਆਂ ਦੇ ਤਿੰਨ ਮਰੀਜ਼ ਵੈਂਟੀਲੇਟਰ ’ਤੇ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ ਕਰੋਨਾ ਕੇਸਾਂ ਦੀ ਗਿਣਤੀ 87,316 ਹੋ ਗਈ ਹੈ, ਜਿਸ ਵਿੱਚੋਂ 85,172 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸ਼ਹਿਰ ’ਚ ਕਰੋਨਾ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ 97. 54 ਫੀਸਦੀ ਹੋ ਗਈ ਹੈ, ਜਿਸ ਨਾਲ ਸਿਹਤ ਵਿਭਾਗ ਨੇ ਵੀ ਸੁੱਖ ਦਾ ਸਾਹ ਲਿਆ ਹੈ।

27 ਥਾਵਾਂ ’ਤੇ ਟੀਕਾਕਰਨ ਕੈਂਪ ਲੱਗੇ

ਸਿਹਤ ਵਿਭਾਗ ਵੱਲੋਂ ਅੱਜ 27 ਥਾਵਾਂ ’ਤੇ ਟੀਕਾਕਰਨ ਕੈਂਪ ਲਾ ਕੇ 7,221 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ’ਚ 18 ਤੋਂ 44 ਸਾਲ ਦੀ ਉਮਰ ਵਾਲੇ 299 ਲੋਕਾਂ ਨੂੰ ਕੋਵੀਡਸ਼ੀਲਡ ਅਤੇ 22,226 ਲੋਕਾਂ ਨੂੰ ਕੋਵੈਕਸੀਨ ਦੀ ਪਹਿਲੀ ਡੋਜ਼ ਲੱਗੀ। ਇਸ ਤੋਂ ਇਲਾਵਾ 45 ਤੋਂ 60 ਸਾਲ ਦੀ ਉਮਰ ਵਾਲੇ 522 ਲੋਕਾਂ, 60 ਸਾਲ ਤੋਂ ਉਪਰ ਵਾਲੇ 271 ਲੋਕਾਂ ਅਤੇ 42 ਫਰੰਟ ਲਾਈਨ ਵਰਕਰਾਂ ਨੂੰ ਵੀ ਪਹਿਲੀ ਡੋਜ਼ ਦਿੱਤੀ ਗਈ। 18 ਤੋਂ 44 ਸਾਲ ਦੀ ਉਮਰ ਵਾਲੇ 200 ਲੋਕਾਂ ਨੂੰ ਕੋਵਾਸ਼ੀਲਡ ਅਤੇ 2598 ਲੋਕਾਂ ਨੂੰ ਕੋਵੈਕਸੀਨ ਦੀ ਦੂਸਰੀ ਡੋਜ਼ ਲਾਈ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All