ਨੇੜਲੇ ਪਿੰਡ ਬਿਲਾਸਪੁਰ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਕਈ ਪਰਿਵਾਰਾਂ ਨੇ ਪਾਰਟੀ ਦਾ ਪੱਲਾ ਫੜ ਲਿਆ ਹੈ। ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਬਿਲਾਸਪੁਰ ਅਤੇ ਐਜੂਕੇਸ਼ਨ ਬਲਾਕ ਕੋਆਰਡੀਨੇਟਰ ਗੁਰਪਾਲ ਸਿੰਘ ਵੱਲੋਂ ਵਿਸ਼ੇਸ਼ ਯਤਨ ਕੀਤੇ ਗਏ ਸਨ। ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ।
ਇਸ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਇਸ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਜਥੇਬੰਦੀ ਅੰਦਰ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਗਦੇਵ ਸਿੰਘ ਬੂਟਾ, ਦੀਵਾਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਸਿਕੰਦਰ ਸਿੰਘ, ਨਰਿੰਦਰ ਸਿੰਘ ਨਿੰਦੀ, ਜੋਗਿੰਦਰ ਸਿੰਘ, ਮੇਜਰ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਵੰਤ ਸਿੰਘ ਸੋਨੀ, ਮਨਪ੍ਰੀਤ ਸਿੰਘ ਮੰਗਾ, ਬੁੱਧ ਸਿੰਘ, ਗੁਰਚਰਨ ਸਿੰਘ, ਬਲਜੀਤ ਸਿੰਘ, ਜਸਵਰਧਨ ਸ਼ਰਮਾਂ, ਨੇਤਰ ਸਿੰਘ, ਨਿੱਕਾ ਸਿੰਘ, ਅਮਰੀਕ ਸਿੰਘ, ਸੌਖੀ ਸਿੰਘ, ਅਮਰਜੀਤ ਕੌਰ, ਚਰਨ ਕੌਰ, ਹਰਮੀਤ ਕੌਰ, ਕਮਲਜੀਤ ਕੌਰ, ਕੁਲਵੰਤ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ, ਰਾਜਵੀਰ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਭਿੰਦਰ ਕੌਰ, ਸੁਖਵਿੰਦਰ ਕੌਰ, ਰਾਜ ਕੌਰ ਆਦਿ ‘ਆਪ’ ਸ਼ਾਮਲ ਹੋਏ। ਇਸ ਮੌਕੇ ਦਵਿੰਦਰ ਸਿੰਘ ਬਿੰਦੀ, ਸੁਲਿੰਦਰ ਸਿੰਘ ਪੰਚ, ਮੰਗਤ ਰਾਮ ਸਿੰਘ ਆਦਿ ਹਾਜ਼ਰ ਸਨ।
