DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sirthala Village ਦੇ ਕਈ ਕਾਰਕੁਨਾਂ ਨੇ ਝਾੜੂ ਫੜਿਆ

ਵਿਧਾਇਕ ਗਿਆਸਪੁਰਾ ਨੇ ਪਾਰਟੀ ਵਿੱਚ ਸਵਾਗਤ ਕੀਤਾ; ਮਾਣ-ਸਨਮਾਨ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।
Advertisement

ਨੇੜਲੇ ਪਿੰਡ ਸਿਰਥਲਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ ਕਈ ਪਰਿਵਾਰ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਮੌਜੂਦਗੀ ਵਿੱਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ, ਜਿੱਥੇ ਵਿਧਾਇਕ ਗਿਆਸਪੁਰਾ ਨੇ ਨਵੇਂ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜ ਅਤੇ ਲੋਕ-ਹਿੱਤੂ ਨੀਤੀਆਂ ਅੱਜ ਸਾਫ਼ ਨਜ਼ਰ ਆ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਲੋਕ ਅੱਜ ਆਪ-ਮੁਹਾਰੇ ਦੂਜੀਆਂ ਪਾਰਟੀਆਂ ਛੱਡ ਕੇ ‘ਆਪ’ ਨਾਲ ਜੁੜ ਰਹੇ ਹਨ। ਵਿਧਾਇਕ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਦੂਜੇ ਪਾਸੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਦੀਆਂ ਸਹੂਲਤਾਂ ਕਾਰਨ ਇਹ ਫ਼ੈਸਲਾ ਲਿਆ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕੁਲਦੀਪ ਸਿੰਘ, ਮੱਖਣ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਸੰਦੀਪ ਕੌਰ, ਪਰਮਜੀਤ ਕੌਰ, ਭਜਨ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ, ਪਿਆਰਾ ਸਿੰਘ, ਜਸਵਿੰਦਰ ਕੌਰ, ਦੀਵਾਨ ਸਿੰਘ, ਕਰਮਜੀਤ ਸਿੰਘ, ਰਾਜਕਿੰਦਰ ਕੌਰ, ਬਲਜਿੰਦਰ ਸਿੰਘ ਬਿੱਲੂ, ਬਲਵੀਰ ਕੌਰ, ਕਰਮਜੀਤ ਕੌਰ, ਫਤਿਹਵੀਰ ਸਿੰਘ, ਹਰਭਜਨ ਸਿੰਘ ਆਦਿ ਮੌਜੂਦ ਸਨ।

Advertisement

Advertisement

Advertisement
×