ਸੜਕਾਂ ’ਤੇ ਖੜ੍ਹਿਆ ਸੀਵਰੇਜ ਦਾ ਪਾਣੀ, ਲੋਕ ਹੋਏ ਪ੍ਰੇਸ਼ਾਨ

ਸੜਕਾਂ ’ਤੇ ਖੜ੍ਹਿਆ ਸੀਵਰੇਜ ਦਾ ਪਾਣੀ, ਲੋਕ ਹੋਏ ਪ੍ਰੇਸ਼ਾਨ

ਚੰਡੀਗੜ੍ਹ ਰੋਡ ’ਤੇ ਇਕੱਠੇ ਹੋਏ ਸੀਵਰੇਜ ਦੇ ਪਾਣੀ ’ਚੋਂ ਲੰਘ ਰਹੀ ਇੱਕ ਮਹਿਲਾ।- ਫੋਟੋ: ਧੀਮਾਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 5 ਜੁਲਾਈ

ਸਨਅਤੀ ਸ਼ਹਿਰ ਵਿੱਚ ਮੀਂਹ ਪੈਣ ਤੋਂ ਬਾਅਦ ਹੁਣ ਲੋਕ ਸੀਵਰੇਜ ਦੇ ਓਵਰਫਲੋਅ ਹੋਏ ਪਾਣੀ ਤੋਂ ਕਾਫ਼ੀ ਪ੍ਰੇਸ਼ਾਨ ਹੋ ਰਹੇ ਹਨ। ਸ਼ਹਿਰ ਦੀ ਚੰਡੀਗੜ੍ਹ ਰੋਡ ’ਤੇ ਮੀਂਹ ਪੈਣ ਤੋਂ ਬਾਅਦ ਸੀਵਰੇਜ ਓਵਰਫਲੋਅ ਹੋ ਰਿਹਾ ਹੈ ਜਿਸ ਕਰਕੇ ਸਾਰਾ ਗੰਦਾ ਪਾਣੀ ਸੜਕਾਂ ’ਤੇ ਖੜ੍ਹਾ ਹੈ। ਮੰਗਲਵਾਰ ਨੂੰ ਬਰਸਾਤ ਨਾ ਹੋਣ ਦੇ ਬਾਵਜੂਦ ਇੱਥੇ ਲੋਕ ਖੜ੍ਹੇ ਹੋਏ ਗੰਦੇ ਪਾਣੀ ਕਾਰਨ ਪ੍ਰੇਸ਼ਾਨ ਹੁੰਦੇ ਰਹੇ। ਲੋਕਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਹਰ ਵਾਰ ਬਰਸਾਤ ਤੋਂ ਬਾਅਦ ਸੀਵਰੇਜ ਦਾ ਪਾਣੀ ਸੜਕਾਂ ’ਤੇ ਆ ਜਾਂਦਾ ਹੈ ਪਰ ਨਗਰ ਨਿਗਮ ਦੇ ਮੁਲਾਜ਼ਮ ਅੱਖਾਂ ਬੰਦ ਕਰ ਕੇ ਬੈਠੇ ਹਨ। ਇਲਾਕੇ ਦੇ ਕਾਂਗਰਸੀ ਕੌਂਸਲਰ ਪਾਲ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਚੰਡੀਗੜ੍ਹ ਰੋਡ ’ਤੇ ਕਾਫ਼ੀ ਸਮੇਂ ਤੋਂ ਸੀਵਰੇਜ ਦਾ ਪਾਣੀ ਜਾਮ ਰਹਿਣ ਦੀ ਸਮੱਸਿਆ ਰਹਿੰਦੀ ਹੈ। ਨਗਰ ਨਿਗਮ ਦੇ ਮੁਲਾਜ਼ਮਾਂ ਨੇ ਇਸ ਵਾਰ ਇੱਥੇ ਇਸ ਸਮੱਸਿਆ ਦੇ ਹੱਲ ਕੱਢਣ ਲਈ ਸਟਰੌਮ ਸੀਵਰੇਜ ਪਾ ਦਿੱਤਾ, ਪਰ ਬਰਸਾਤਾਂ ਤੋਂ ਪਹਿਲਾਂ ਉਹ ਹਾਲੇ ਤੱਕ ਚਾਲੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਹੀ ਸਟੌਰਮ ਸੀਵਰੇਜ ਪਾਇਆ ਗਿਆ ਹੈ। ਜ਼ਿਲ੍ਹੇ ’ਚ ਮੀਂਹ ਤੋਂ ਬਾਅਦ ਲਗਾਤਾਰ ਹੁੰਮਸ ਵਧ ਰਹੀ ਹੈ। ਮੰਗਲਵਾਰ ਨੂੰ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪੈਂਦਾ ਰਿਹਾ, ਜਿਸ ਤੋਂ ਬਾਅਦ ਇੱਕ ਵਾਰ ਲੋਕਾਂ ਨੂੰ ਰਾਹਤ ਤਾਂ ਮਿਲੀ, ਪਰ ਉਸ ਤੋਂ ਬਾਅਦ ਹੁੰਮਸ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 24 ਘੰਟਿਆਂ ’ਚ ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਬੱਦਲਵਾਈ ਰਹੇਗੀ ਤੇ ਮੀਂਹ ਪੈਣ ਦੇ ਆਸਾਰ ਹਨ। ਉੱਧਰ, ਮੌਨਸੂਨ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ 6 ਜੁਲਾਈ ਤੋਂ ਮੌਨਸੂਨ ਹੋਰ ਸਰਗਰਮ ਹੋਵੇਗਾ, ਜਿਸ ਨਾਲ ਤੇਜ਼ ਮੀਂਹ ਪਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All