DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਖੇਤਰੀ ਪ੍ਰਤੀਨਿਧ ਲੁਧਿਆਣਾ, 23 ਮਾਰਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ ਸਮਾਗਮ ਕਰਵਾਏ ਗਏ। ਐੱਸਸੀਡੀ ਸਰਕਾਰੀ ਕਾਲਜ ਵਿੱਚ ਪ੍ਰਿੰ. ਤਨਵੀਰ ਸਚਦੇਵ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਕਾਲਜ...
  • fb
  • twitter
  • whatsapp
  • whatsapp
featured-img featured-img
ਲੁਧਿਆਣਾ ਵਿੱਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਜਥੇਬੰਦੀਆਂ ਦੇ ਨੁਮਾਇੰਦੇ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 23 ਮਾਰਚ

Advertisement

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ ਸਮਾਗਮ ਕਰਵਾਏ ਗਏ। ਐੱਸਸੀਡੀ ਸਰਕਾਰੀ ਕਾਲਜ ਵਿੱਚ ਪ੍ਰਿੰ. ਤਨਵੀਰ ਸਚਦੇਵ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਕਾਲਜ ਦੀ ਐੱਨਐੱਸਐੱਸ ਅਤੇ ਐੱਨਸੀਸੀ ਯੂਨਿਟ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਕਨਵੀਨਰ ਪ੍ਰੋ. ਗੀਤਾਂਜਲੀ ਨੇ ਦੱਸਿਆ ਕਿ ਭਗਤ ਸਿੰਘ ਨੇ ਭਰਪੂਰ ਯੋਗਦਾਨ ਦੇ ਕੇ ਮਜ਼ਬੂਤ ਦਾਰਸ਼ਨਿਕ ਨੀਂਹ ਰੱਖੀ ਸੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੀ ਕਈ ਪੇਸ਼ਕਾਰੀਆਂ ਕੀਤੀਆਂ ਗਈਆਂ। ਇਨਕਲਾਬੀ, ਜਮਹੂਰੀ, ਤਰਕਸ਼ੀਲ ਜਥੇਬਦੀਆਂ ਨੇ ਵੀ ਸ਼ਹੀਦਾਂ ਦੇ ਬੁੱਤਾਂ ’ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿਖੇ ਹੋਏ ਇਕੱਠ ਨੂੰ ਰਾਕੇਸ਼ ਆਜ਼ਾਦ, ਸੁਰਿੰਦਰ ਸਿੰਘ ਆਦਿ ਨੇ ਕੀਤਾ। ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਤੋਂ ਹਰਬੰਸ ਗਰੇਵਾਲ, ਬਲਵਿੰਦਰ ਸਿੰਘ ਤੇ ਕਰਤਾਰ ਸਿੰਘ ਆਦਿ ਹਾਜ਼ਰ ਸਨ। ਸਰਕਾਰੀ ਕਾਲਜ ਈਸਟ ਵਿਖੇ ਪ੍ਰਿੰਸੀਪਲ ਪ੍ਰੋ. ਦੀਪਕ ਚੋਪੜਾ ਦੀ ਅਗਵਾਈ ਹੇਠ ਰੈਲੀ ਕੱਢੀ ਗਈ। ਆਜ਼ਾਦੀ ਘੁਲਾਟੀਏ ਦੇ ਪਰਿਵਾਰਕ ਮੈਂਬਰ ਸੁਰਿੰਦਰਪਾਲ ਸਿੰਘ ਨੇ ਹਰੀ ਝੰੜੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ।

ਸ਼ਹੀਦਾਂ ਦੇ ਜੀਵਨ ਨਾਲ ਸਬੰਧਤ ਸਕਿੱਟ ਪੇਸ਼ ਕਰਦੇ ਹੋਏ ਵਿਦਿਆਰਥੀ। -ਫੋਟੋ : ਓਬਰਾਏ

ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਏਐੱਸ ਕਾਲਜ ਆਫ ਐਜੂਕੇਸ਼ਨ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਪਵਨ ਕੁਮਾਰ ਨੇ ਸ਼ਹੀਦਾਂ ਵੱਲੋਂ ਦਿੱਤੀ ਸ਼ਹਾਦਤ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਕਵਿਤਾ, ਭਾਸ਼ਣ ਅਤੇ ਸਕਿੱਟਾਂ ਪੇਸ਼ ਕੀਤੀਆਂ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਐਡਵੋਕੇਟ ਬਰਿੰਦਰ ਡੈਵਿਟ, ਅਮਿਤ ਵਰਮਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।

ਦੋਰਾਹਾ (ਪੱਤਰ ਪ੍ਰੇਰਕ): ਇੱਥੋਂ ਦੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿਚ ਕੈਂਡਲ ਮਾਰਚ ਐਡਵੋਕੇਟ ਗੁਰਜੋਤ ਕੌਰ ਮਾਂਗਟ ਦੀ ਅਗਵਾਈ ਹੇਠਾਂ ਕੱਢਿਆ ਗਿਆ। ਇਹ ਮਾਰਚ ਜਰਨੈਲੀ ਸੜਕ ਤੋਂ ਸ਼ੁਰੂ ਹੋਇਆ ਅਤੇ ਦੋਰਾਹਾ ਦੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਅਨਾਜ ਮੰਡੀ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਪੁੱਜਿਆ। ਜਿੱਥੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਰੱਖੇ ਅਤੇ ਸ਼ਹੀਦਾਂ ਵੱਲੋਂ ਕੀਤੇ ਸੰਘਰਸ਼ ਨੂੰ ਯਾਦ ਕਰਕੇ ਉਨ੍ਹਾਂ ਦੇ ਦਰਸਾਏ ਰਾਹ ਤੇ ਚੱਲਣ ਲਈ ਨੌਜਵਾਨਾਂ ਨੂੰ ਪ੍ਰੇਰਿਆ।

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਐੱਮਐੱਲਡੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਅਤੇ ਸਥਾਨਕ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਵਿੱਚ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਕੂਲ ’ਚ ਕਰਵਾਏ ਸਮਾਗਮ ਦੌਰਾਨ ਪ੍ਰਿੰਸੀਪਲ ਬਲਦੇਵ ਬਾਵਾ ਅਤੇ ਸਮੂਹ ਸਟਾਫ਼ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਭਾਜਪਾ ਮੰਡਲ ਜਗਰਾਉਂ ਵੱਲੋਂ ਪੁਰਾਣੀ ਦਾਣਾ ਮੰਡੀ ’ਚ ਸਮਾਗਮ ਕਰਕੇ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਇੰਦਰਪਾਲ ਸਿੰਘ ਧਾਲੀਵਾਲ ਅਤੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅੰਕੁਸ਼ ਸਹਿਜਪਾਲ ਨੇ ਸ਼ਹੀਦਾਂ ਦੀਆਂ ਤਸਵੀਰਾਂ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਪਾਇਲ (ਪੱਤਰ ਪ੍ਰੇਰਕ): ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਣ ਰੇਂਜ ਦੋਰਾਹਾ ਦੇ ਜੰਗਲਾਤ ਵਿਭਾਗ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਬੂਟਾ ਸਿੰਘ ਰਾਣੋਂ ਨੇ ਕਿਹਾ ਕਿ ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹਨ। ਇਸ ਮੌਕੇ ਰਾਜਿੰਦਰ ਕੁਮਾਰ ਪਾਇਲ, ਮਨਪ੍ਰੀਤ ਸਿੰਘ, ਹਰਜੀਤ ਸਿੰਘ ਮਕਸੂਦੜਾ ਤੇ ਪ੍ਰਧਾਨ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

ਉਸਾਰੀ ਮਜ਼ਦੂਰ ਯੂਨੀਅਨ ਨੇ ਸ਼ਹੀਦੀ ਦਿਹਾੜਾ ਮਨਾਇਆ

ਸਮਰਾਲਾ (ਪੱਤਰ ਪ੍ਰੇਰਕ): ਸਮਰਾਲਾ ਦੇ ਲੇਬਰ ਚੌਕ ਵਿੱਚ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਬਿਹਾਰੀ ਲਾਲ ਸੱਦੀ ਅਤੇ ਕਾਮਰੇਡ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੈਨੇਜਰ ਕਰਮਚੰਦ, ਜੀਵਨ ਸਿੰਘ ਬੰਬ, ਕਸ਼ਮੀਰਾ ਸਿੰਘ ਸਮਰਾਲਾ, ਅਮਰਜੀਤ ਸਿੰਘ ਸਮਰਾਲਾ ਤੇ ਬਲਜਿੰਦਰ ਸਿੰਘ ਮੱਲ ਮਾਜਰਾ ਸਣੇ ਵੱਡੀ ਗਿਣਤੀ ਮਜ਼ਦੂਰਾਂ ਨੇ ਹਿੱਸਾ ਲਿਆ।

Advertisement
×