Shaheedi Diwas: ਸਨਮਤੀ ਸਕੂਲ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ
ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵੱਲੋਂ ਅੱਜ ਛਬੀਲ ਲਾਈ ਗਈ। ਵਿਦਿਆਰਥੀਆਂ ਅਤੇ ਸਟਾਫ਼ ਨੇ ਰਾਹਗੀਰਾਂ ਨੂੰ ਜਲ ਪਿਲਾਇਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਵੀਰ...
ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵੱਲੋਂ ਅੱਜ ਛਬੀਲ ਲਾਈ ਗਈ। ਵਿਦਿਆਰਥੀਆਂ ਅਤੇ ਸਟਾਫ਼ ਨੇ ਰਾਹਗੀਰਾਂ ਨੂੰ ਜਲ ਪਿਲਾਇਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਵੀਰ ਜੈਨ, ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਪ੍ਰਿੰਸੀਪਲ ਸ੍ਰੀ ਖੁਰਾਣਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਪ੍ਰਧਾਨ ਰਮੇਸ਼ ਜੈਨ ਤੇ ਸੈਕਟਰੀ ਮਹਾਵੀਰ ਜੈਨ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਬੱਚਿਆਂ ਵਿੱਚ ਸੇਵਾ ਭਾਵਨਾ ਅਤੇ ਸੰਸਕਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਸਨੀ ਪਾਸੀ, ਸਰਬਜੀਤ ਸਿੰਘ, ਵਿਨੋਦ ਕੁਮਾਰ, ਮਨੀਸ਼ ਕੁਮਾਰ, ਮਨੋਜ ਚੱਢਾ, ਇੰਦਰਜੀਤ ਸਿੰਘ, ਬੇਅੰਤ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਜਸਮਿੰਦਰ ਸਿੰਘ, ਕਮਲਜੀਤ ਸਿੰਘ, ਗੁਰਮੇਲ ਸਿੰਘ, ਵੀਰਪਾਲ ਕੌਰ, ਨਵਜੀਤ ਧੀਰ, ਗੁਰਮੀਤ ਕੌਰ, ਜਸਵੀਰ ਕੁਮਾਰੀ, ਪਰਮਪ੍ਰੀਤ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ।

