ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਾਹੀ ਇਮਾਮ ਨੇ ਹੜ੍ਹ ਪੀੜਤਾਂ ਨੂੰ 50 ਲੱਖ ਦੇ ਚੈੱਕ ਵੰਡੇ

ਸਾਬਕਾ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਯਾਦ ਵਿੱਚ ਕੀਤੀ ਮਦਦ
ਪੀੜਤ ਪਰਿਵਾਰਾਂ ਨੂੰ ਚੈੱਕ ਦਿੰਦੇ ਹੋਏ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ। -ਫੋਟੋ: ਇੰਦਰਜੀਤ ਵਰਮਾ
Advertisement

ਸਾਬਕਾ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਚੌਥੀ ਬਰਸੀ (ਯੋਮੇ ਵਫਾਤ) ਮੌਕੇ ਅਹਿਰਾਰ ਫਾਊਂਡੇਸ਼ਨ ਵੱਲੋਂ ਪੰਜਾਬ ਦੇ ਵੱਖ ਵੱਖ ਹੜ੍ਹ ਪੀੜਤ ਪਰਿਵਾਰਾਂ ਨੂੰ 50 ਲੱਖ ਰੁਪਏ ਦੇ ਸਹਾਇਤਾ ਚੈੱਕ ਵੰਡੇ ਗਏ ਹਨ। ਇਤਿਹਾਸਕ ਜਾਮਾ ਮਸਜਿਦ ਵਿੱਚ ਕਰਵਾਏ ਸਮਾਗਮ ਦੌਰਾਨ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸੇਵਾ ਅਤੇ ਸਿੱਖਿਆ ਉਨ੍ਹਾਂ ਨੂੰ ਆਪਣੇ ਪਿਤਾ ਮਰਹੂਮ ਸਾਬਕਾ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਤੋਂ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋਏ ਹਨ ਅਤੇ ਜਾਮਾ ਮਸਜਿਦ ਦੇ ਇੱਕ ਐਲਾਨ ਤੋਂ ਬਾਅਦ ਦੇਸ਼ ਭਰ ਦੇ ਮੁਸਲਿਮ ਭਾਈਚਾਰੇ ਵੱਲੋਂ ਜਿਸ ਤਰ੍ਹਾਂ ਮੁਹੱਬਤ, ਭਾਈਚਾਰੇ ਅਤੇ ਏਕਤਾ ਦਾ ਸਬੂਤ ਦਿੰਦਿਆਂ ਪ੍ਰਭਾਵਿਤ ਲੋਕਾਂ ਦੀ ਸੇਵਾ ਕੀਤੀ ਗਈ ਹੈ, ਉਹ ਸ਼ਲਾਘਾਯੋਗ ਹੈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਜਾਮਾ ਮਸਜਿਦ ਦੀ ਸੰਸਥਾ ਅਹਿਰਾਰ ਫਾਊਂਡੇਸ਼ਨ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਦੇਣ ਤੋਂ ਇਲਾਵਾ ਮਦਦ ਦਾ ਹੱਥ ਵਧਾਇਆ ਗਿਆ ਹੈ ਜਿਨ੍ਹਾਂ ਦੇ ਘਰ ਹੜ੍ਹਾਂ ਵਿੱਚ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਜ਼ਿਕਰਯੋਗ ਹੈ ਕਿ ਅਹਿਰਾਰ ਫਾਊਂਡੇਸ਼ਨ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਅੰਗਰੇਜ਼ਾਂ ਖ਼ਿਲਾਫ਼ ਮਜਲਿਸ ਅਹਿਰਾਰ ਇਸਲਾਮ ਹਿੰਦ ਦੀ ਸਮਾਜ ਸੇਵੀ ਸੰਸਥਾ ਹੈ ਜਿਸ ਦਾ ਸੰਚਾਲਨ ਲੁਧਿਆਣਾ ਜਾਮਾ ਮਸਜਿਦ ਤੋਂ ਹੁੰਦਾ ਹੈ ਅਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਇਸ ਦੇ ਡਾਇਰੈਕਟਰ ਹਨ।

Advertisement
Advertisement
Show comments