ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 5 ਅਕਤੂਬਰ
‘ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਆਫ਼ ਪੰਜਾਬ’ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ‘ਸਰਵੋਤਮ ਅਧਿਆਪਕ’ ਦਾ ਸਨਮਾਨ ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਦੀ ਵਾਈਸ ਪ੍ਰਿੰਸੀਪਲ ਸ਼ਰਨਜੀਤ ਕੌਰ ਦੇ ਹਿੱਸੇ ਆਇਆ ਹੈ। ਇਸ ਮੌਕੇ ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਦੱਸਿਆ ਕਿ ਦੋ ਰੋਜ਼ਾ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਸੇਵਾਵਾਂ ਦੇਣ ਵਾਲੇ ਸਕੂਲਾਂ ਅਤੇ ਅਧਿਆਪਕਾਂ ਨੂੰ ਕੌਮੀ ਪੱਧਰ ਦੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।