ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ਬਾਰੇ ਦੱਸਿਆ
ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿੱਚ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਸੈਮੀਨਾਰ ਕੀਤਾ ਗਿਆ। ਸਮਾਗਮ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਮੁੱਖ ਪ੍ਰਬੰਧਕ ਬ੍ਰਿਜਿੰਦਰ ਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਜਦਕਿ ਜਨਰਲ ਸਕੱਤਰ ਜਸਪਾਲ ਸਿੰਘ ਨੇ...
Advertisement
ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿੱਚ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਸੈਮੀਨਾਰ ਕੀਤਾ ਗਿਆ। ਸਮਾਗਮ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਮੁੱਖ ਪ੍ਰਬੰਧਕ ਬ੍ਰਿਜਿੰਦਰ ਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਜਦਕਿ ਜਨਰਲ ਸਕੱਤਰ ਜਸਪਾਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਬ੍ਰਿਜਿੰਦਰ ਪਾਲ ਸਿੰਘ ਨੇ ਗੁਰੂ ਤੇਗ ਬਹਾਦਰ ਦੀ ਨਿਆਂ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਪ੍ਰਤੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਖ਼ਸੀਅਤ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣ ਅਤੇ ਨਿਆਂਪੂਰਨ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀ ਹੈ। ਗਗਨਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
Advertisement
Advertisement
