DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Shiromani Akali Dal: ਅਕਾਲੀ ਦਲ ਵੱਲੋਂ ਸ਼ਹਿਰ ਵਾਸੀਆਂ ਦਾ ਧੰਨਵਾਦ

ਨਗਰ ਕੌਂਸਲ ਚੋਣਾਂ ਦੌਰਾਨ ਭਾਵੇਂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਜਿੱਤ ਨਹੀਂ ਸਕਿਆ। ਜਗਰਾਉਂ ਕੌਂਸਲ ਚੋਣਾਂ ’ਚ ਦਲ ਦਾ ਖਾਤਾ ਵੀ ਨਹੀਂ ਖੁੱਲ੍ਹਿਆ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਸ ਆਰ ਕਲੇਰ ਨੇ ਪਾਰਟੀ...

  • fb
  • twitter
  • whatsapp
  • whatsapp
featured-img featured-img
ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਦਾ ਸਨਮਾਨ ਕਰਦੇ ਹੋਏ ਐੱਸ ਆਰ ਕਲੇਰ।
Advertisement

ਨਗਰ ਕੌਂਸਲ ਚੋਣਾਂ ਦੌਰਾਨ ਭਾਵੇਂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਜਿੱਤ ਨਹੀਂ ਸਕਿਆ। ਜਗਰਾਉਂ ਕੌਂਸਲ ਚੋਣਾਂ ’ਚ ਦਲ ਦਾ ਖਾਤਾ ਵੀ ਨਹੀਂ ਖੁੱਲ੍ਹਿਆ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਸ ਆਰ ਕਲੇਰ ਨੇ ਪਾਰਟੀ ਦਾ ਸਮਰਥਨ ਪ੍ਰਾਪਤ ਜੇਤੂ ਉਮੀਦਵਾਰ ਦਵਿੰਦਰਜੀਤ ਸਿੰਘ ਸਿੱਧੂ ਦਾ ਸਨਮਾਨ ਕੀਤਾ ਅਤੇ ਵਾਰਡ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਭਾਵੇਂ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਜਿੱਤ ਹਾਸਲ ਨਹੀਂ ਕਰ ਸਕਿਆ, ਫਿਰ ਵੀ ਉਹ ਅਕਾਲੀ ਦਲ ਅਤੇ ਸਾਥੀ ਆਗੂਆਂ ਵੱਲੋਂ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦੇ ਹਨ। ਸ੍ਰੀ ਕਲੇਰ ਨੇ ਆਖਿਆ ਕਿ ਜਦੋਂ ਕਿਤੇ ਵੀ ਇਤਿਹਾਸਕ ਅਤੇ ਰੌਸ਼ਨੀਆਂ ਦੇ ਸ਼ਹਿਰ ਜਗਰਾਉਂ ਦੀ ਚੜ੍ਹਦੀ ਕਲਾ, ਤਰੱਕੀ ਅਤੇ ਬਿਹਤਰੀ ਦੀ ਗੱਲ ਤੁਰੇਗੀ ਤਾਂ ਉਹ ਦਲ ਦੇ ਆਗੂਆਂ ਸਣੇ ਸ਼ਹਿਰ ਵਾਸੀਆਂ ਨਾਲ ਡਟ ਕੇ ਖੜ੍ਹੇ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਮੌਜੂਦ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਸਰਪੰਚ ਸ਼ਿਵਰਾਜ ਸਿੰਘ ਹਾਜ਼ਰ ਸਨ।

Advertisement
Advertisement
×