ਗੁਰਿੰਦਰ ਸਿੰਘ
ਲੁਧਿਆਣਾ, 29 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਨੇ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਕੀਤੇ ਜਾ ਰਹੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਬੀਸੀ ਵਿੰਗ ਦੇ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਅਗਵਾਈ ਵਿੱਚ ਜੈਮਲ ਸਿੰਘ ਰੋਡ ਵਿਖੇ ਦਲ ਦੇ ਸੀਨੀਅਰ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਉਨ੍ਹਾਂ ਪੰਜਾਬ ਭਰ ਤੋਂ ਪੁੱਜੇ ਆਗੂਆਂ ਦੀਆਂ ਸਮਾਗਮਾਂ ਦੀ ਸਫ਼ਲਤਾ ਲਈ ਡਿਊਟੀਆਂ ਵੀ ਲਗਾਈਆਂ। ਇਸ ਮੌਕੇ ਜਥੇਦਾਰ ਗਾਬੜ੍ਹੀਆ ਨੇ ਕਿਹਾ ਕਿ ਬੀਸੀ ਵਰਗ ਦੇ ਵੋਟ ਬੈਂਕ ਦੇ ਆਧਾਰ ’ਤੇ 2022 ਵਿੱਚ ਇੱਕ ਵਾਰ ਫੇਰ ਤੋਂ ਪੰਜਾਬ ਅੰਦਰ ਬਣਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਬੀਸੀ ਵਿੰਗ ਅਹਿਮ ਰੋਲ ਅਦਾ ਕਰੇਗੀ। ਇਸ ਮੌਕੇ ਹਰੀ ਸਿੰਘ ਪ੍ਰੀਤ ਟਰੈਕਟਰ ਨਾਭਾ, ਨਿਰਮਲ ਸਿੰਘ ਐਸਐਸ, ਗੁਰਮੀਤ ਸਿੰਘ ਕੁਲਾਰ, ਜੀਤ ਸਿੰਘ ਖੰਨਾ, ਪਰਮਿੰਦਰ ਸਿੰਘ ਸਮਰਾਲਾ, ਦਰਸ਼ਨ ਸਿੰਘ ਸੁਲਤਾਨਵਿੰਡ ਅੰਮ੍ਰਿਤਸਰ ਸਾਹਿਬ, ਗੁਰਦੀਪ ਸਿੰਘ ਸ਼ੇਖੁਪੁਰਾ ਪਟਿਆਲਾ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਇਸ ਵਿੰਗ ਵਲੋਂ ਆਉਂਦੀਆਂ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ ਤੇ ਕਿਹਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਵਿਚ ਅਹਿਮ ਰੋਲ ਅਦਾ ਕਰਨ।