ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਅਕਾਲੀ ਦਲ ਨੇ ਸਦਾ ਪੰਜਾਬੀਆਂ ਦੀ ਬਾਂਹ ਫੜੀ: ਗਾਬੜ੍ਹੀਆ

ਅਕਾਲੀ ਵਰਕਰਾਂ ਦੀ ਮੀਟਿੰਗ ਵਿੱਚ ਦਲ ਦੀ ਮਜ਼ਬੂਤੀ ਬਾਰੇ ਵਿਚਾਰਾਂ
Advertisement

ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਹਰ ਮੁਸੀਬਤ ਸਮੇਂ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਦੀ ਬਾਂਹ ਫੜੀ ਹੈ ਜਦਕਿ ਦੂਜੀਆਂ ਪਾਰਟੀਆਂ ਨੇ ਸਿਵਾਇ ਰਾਜਨੀਤੀ ਟੁਰਨ ਤੋਂ ਹੋਰ ਕੁੱਝ ਨਹੀਂ ਕੀਤਾ।

ਅੱਜ ਪੰਚਸ਼ੀਲ ਇਨਕਲੇਵ ਫਿਰੋਜ਼ਪੁਰ ਰੋਡ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਦੀਪ ਸਿੰਘ ਖੋਸਾ ਦੇ ਗ੍ਰਹਿ ਵਿੱਚ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਵੱਲੋਂ ਰੱਖੀ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਨਾਲ ਕਿਸਾਨਾਂ ਦੀ ਕਈ ਲੱਖ ਏਕੜ ਫ਼ਸਲ ਤਬਾਹ ਹੋ ਗਈ ਹੈ ਅਤੇ ਹਜ਼ਾਰਾਂ ਪਸ਼ੂ ਅਤੇ ਡੰਗਰ ਮੌਤ ਦੀ ਭੇਟ ਚੜ੍ਹੇ ਹਨ। ਇਸਤੋਂ ਇਲਾਵਾ ਸੈਂਕੜੇ ਲੋਕਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ ਹਨ। ਉਨ੍ਹਾਂ ਕਿਹਾ ਕਿ ਇਸ ਵੱਡੀ ਦੁੱਖ ਦੀ ਘੜੀ ਮੌਕੇ ਇੱਕੋ ਇੱਕ ਆਗੂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੀ ਮੈਦਾਨ ਵਿੱਚ ਨਿੱਤਰੇ ਹਨ ਜਿਨ੍ਹਾਂ ਵੱਲੋਂ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਰੂਰਤ ਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ।

Advertisement

Advertisement
Show comments