DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਖਾ ’ਚ ਮੁੱਖ ਦਫਤਰ ਦਾ ਉਦਘਾਟਨ

ਸ਼ਹੀਦ ਨਿਰਮਲ ਸਿੰਘ ਸੇਖੋਂ ਦੀ ਵਰਦੀ ਦਫਤਰ ’ਚ ਸਜਾਈ; ਸੁਖਬੀਰ ਨੇ ਜਸਕਰਨ ਦਿਓਲ ਨੂੰ ਥਾਪਡ਼ਾ ਦਿੱਤਾ

  • fb
  • twitter
  • whatsapp
  • whatsapp
featured-img featured-img
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ।
Advertisement

ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਮੁੱਖ ਦਫਤਰ ਦਾ ਉਦਘਾਟਨ ਮੁੱਲਾਂਪੁਰ ਸ਼ਹਿਰ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ। ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ ਦੇ ਯਤਨਾਂ ਸਦਕਾ ਹਲਕੇ ਦੇ ਪਿੰਡਾਂ ਵਿੱਚੋਂ ਵੱਡੀ ਤਾਦਾਦ ਵਿੱਚ ਪਾਰਟੀ ਵਰਕਰ ਅਤੇ ਆਹੁਦੇਦਾਰ ਇਕੱਤਰ ਹੋਏ। ਦਫਤਰ ਵਿੱਚ ਸਥਾਪਤ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦੀ ਵਰਦੀ ਅਕਾਲੀ ਦਲ ਦੇ ਦਫਤਰ ਲਈ ਭੇਟ ਕੀਤੀ ਗਈ। ਵਰਦੀ ਦੀ ਸਥਾਪਤ ਕਰਨ ਦੀ ਰਸਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਭਾਈ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸੌੜੀਆਂ ਨੀਤੀਆਂ ਨੇ ਪੰਜਾਬ ਦਾ ਅਮਨ ਚੈਨ ਖੋਹ ਲਿਆ ਹੈ। ਉਨ੍ਹਾਂ ਸਟੇਜ ਤੋਂ ਐਲਾਨ ਕੀਤਾ ਕਿ ਹਲਕਾ ਦਾਖਾ ਦੇ ਐੱਮ ਐੱਲ ਏ ਮਨਪ੍ਰੀਤ ਸਿੰਘ ਇਯਾਲੀ ਹੱਥੋਂ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਹੀ ਕਮਾਂਡ ਵਾਪਸ ਲੈ ਲਈ ਹੈ ਹੁਣ ਹਲਕਾ ਦਾਖਾ ਤੋਂ ਜਸਕਰਨ ਸਿੰਘ ਦਿਓਲ ਪਾਰਟੀ ਦੇ ਸਿਪਾਹੀ ਵੱਜੋਂ ਲੋਕਾਂ ਦੀ ਸੇਵਾ ਕਰਨਗੇ। ਹਲਕਾ ਦਾਖਾ ਦੇ ਬੇਟ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਸਕਰਨ ਸਿੰਘ ਦਿਓਲ ਨੇ ਸੁਖਬੀਰ ਸਿੰਘ ਬਾਦਲ ਸਾਹਮਣੇ ਰੱਖਦੇ ਹੋਏ ਮੰਗ ਕੀਤੀ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਹੀ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਰੈਲੀ ਨੂੰ ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਚੰਦ ਸਿੰਘ ਡੱਲਾ, ਐੱਸ ਆਰ ਕਲੇਰ, ਹਰਪਾਲ ਕੋਠੇ ਹਾਂਸ, ਗੁਰਦੀਪ ਸਿੰਘ ਸਵੱਦੀ, ਸੁਰਜੀਤ ਸਿੰਘ ਕੋਠੇ ਹਾਂਸ, ਬਲਦੇਵ ਸਿੰਘ ਬੀੜ ਗਗੜਾ ਨੇ ਵੀ ਸੰਬੋਧਨ ਕੀਤਾ।

Advertisement
Advertisement
×