ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਵੱਲੋਂ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਿੱਚ ਜ਼ਿਲ੍ਹਾ ਕਚਹਿਰੀਆਂ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਅੱਗੇ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੋਮਬੱਤੀ ਮਾਰਚ ਕਰ...
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਵੱਲੋਂ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਿੱਚ ਜ਼ਿਲ੍ਹਾ ਕਚਹਿਰੀਆਂ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਅੱਗੇ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੋਮਬੱਤੀ ਮਾਰਚ ਕਰ ਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਅੱਜ ਪੰਜਾਬ ਕਾਲੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਥਿਤ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਅਖ਼ਬਾਰਾਂ ਅਤੇ ਬੋਰਡਾਂ ਤੱਕ ਹੀ ਸੀਮਤ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਦਿਨ ਦਿਹਾੜੇ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਸਰਕਾਰ ਦੀ ਇਸ ਅਖੌਤੀ ਮੁਹਿੰਮ ਦੀ ਪੋਲ ਖੋਲ੍ਹ ਦਿੱਤੀ ਹੈ। ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਸਰਕਾਰ ਦੀ ਨਸ਼ਿਆਂ ਸਮੇਤ ਹਰੇਕ ਖੇਤਰ ਵਿੱਚ ਨਾਕਾਮੀ ਵਿਰੁੱਧ ਸਾਂਝੇ ਤੌਰ ’ਤੇ ਆਵਾਜ਼ ਬੁਲੰਦ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰ ਕੇ ਹੱਤਿਆਰੇ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਜਗਬੀਰ ਸਿੰਘ ਸੋਖੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਸੁਰਜੀਤ ਸਿੰਘ ਦੁੱਗਰੀ, ਹਰਪ੍ਰੀਤ ਸਿੰਘ ਡੰਗ, ਨਰੇਸ਼ ਧੀਂਗਾਨ, ਜੇ ਜੇ ਸਿੰਘ ਅਰੋੜਾ, ਤੇਜਾ ਸਿੰਘ ਖਾਲਸਾ ਅਤੇ ਡਿੰਪੀ ਪ੍ਰਧਾਨ ਵੀ ਹਾਜ਼ਰ ਸਨ।

