ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਐੱਸਪੀ ਨੇ ਫੜਿਆ ਕਾਂਗਰਸ ਦਾ ‘ਹੱਥ’

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਐੱਸਪੀ ਨੇ ਫੜਿਆ ਕਾਂਗਰਸ ਦਾ ‘ਹੱਥ’

ਕਾਂਗਰਸ ਵਿੱਚ ਸ਼ਾਮਲ ਹੁੰਦੇ ਹੋਏ ਸਾਬਕਾ ਐੱਸਪੀ ਸਤੀਸ਼ ਮਲਹੋਤਰਾ ਤੇ ਹੋਰ।

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 28 ਜਨਵਰੀ

ਸਨਅਤੀ ਸ਼ਹਿਰ ਦੇ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਐੱਸਪੀ ਸਤੀਸ਼ ਮਲਹੋਤਰਾ ਨੇ ਆਪਣੇ ਸਾਬਕਾ ਕੌਂਸਲਰ ਪੁੱਤਰ ਸੁਮਿਤ ਮਲਹੋਤਰਾ ਸਣੇ ਕਾਂਗਰਸ ਦਾ ਹੱਥ ਫੜ ਲਿਆ। ਇਸ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਤੇ ਉਮੀਦਵਾਰ ਸੁਰਿੰਦਰ ਕੁਮਾਰ ਡਾਵਰ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਦੋਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਜ਼ਰੂਰ ਦਿੱਤਾ ਜਾਵੇਗਾ। ਇਸ ਦੌਰਾਨ ਦੋਵੇਂ ਆਗੂਆਂ ਦੇ ਨਾਲ ਉਨ੍ਹਾਂ ਦੇ ਸਮਰਥਕਾਂ ਨੇ ਵੀ ਕਾਂਗਰਸ ਦਾ ਪੱਲਾ ਫੜਿਆ। ਸਤੀਸ਼ ਮਲਹੋਤਰਾ ਦੇ ਘਰ ਹੀ ਰੱਖੇ ਸਮਾਗਮ ਦੌਰਾਨ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਸਤੀਸ਼ ਮਲਹੋਤਰਾ ਨੇ ਕਾਫ਼ੀ ਸਾਲ ਲੁਧਿਆਣਾ ਵਿੱਚ ਪਹਿਲਾਂ ਏਸੀਪੀ ਤੇ ਫਿਰ ਏਡੀਸੀਪੀ ਰਹਿੰਦੇ ਹੋਏ ਲੋਕਾਂ ਦੀ ਸੇਵਾ ਕੀਤੀ ਹੈ। ਇਸ ਮੌਕੇ ਸਤੀਸ਼ ਮਲਹੋਤਰਾ ਨੇ ਕਾਂਗਰਸ ਵਿੱਚ ਸ਼ਾਮਲ ਹੁੰਦੇ ਹੀ ਕਾਂਗਰਸੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਚੋਣ ਪ੍ਰਚਾਰ ਵਿੱਚ ਮੋਹਰੇ ਹੋ ਕੇ ਕਾਂਗਰਸ ਦੀ ਸੇਵਾ ਕਰਨਗੇ, ਨਾਲ ਹੀ ਘਰ-ਘਰ ਜਾ ਕੇ ਕਾਂਗਰਸ ਵੱਲੋਂ ਕੀਤੇ ਗਏ ਚੰਗੇ ਕੰਮਾਂ ਬਾਰੇ ਜਾਣੂ ਕਰਵਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਰਮਨ ਕਪੂਰ, ਅੰਕਿਤ ਜੈਨ, ਰਿਤੇਸ਼, ਅਰੂਣ ਕਪੂਰ, ਸ਼ਾਂਤੀ, ਕੇਵਲ ਮਲਹੋਤਰਾ, ਅਸ਼ੋਕ ਮਲਹੋਤਰਾ, ਪ੍ਰਿੰਸ, ਬੋਬੀ ਤਲਵਾੜ, ਵਿਕਾਸ ਕੱਕੜ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All