ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਅੱਜ
ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 22 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਦਿੱਤੇ ਜਾ ਰਹੇ ਧਰਨੇ ਸਬੰਧੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਸ ਵਿੱਚ ਜ਼ਿਲ੍ਹੇ ਭਰ ਵਿੱਚੋਂ ਭਾਰੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਣਗੇ।
ਇਸ ਸਬੰਧ ਵਿੱਚ ਅੱਜ ਵਿਧਾਨ ਸਭਾ ਹਲਕਾ ਪੱਛਮੀ ਦੇ ਸਮੂਹ ਵਰਕਰਾਂ ਅਤੇ ਆਗੂਆਂ ਦੀ ਇੱਕ ਮੀਟਿੰਗ
ਹਲਕਾ ਇੰਚਾਰਜ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਵਰਕਰਾਂ ਨੂੰ ਧਰਨੇ ਵਿੱਚ ਪੁੱਜਣ ਲਈ ਅਪੀਲ ਕੀਤੀ ਗਈ।
ਇਸ ਮੌਕੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਲਈ ਨਿੱਤ ਨਵੇਂ ਨਾਦਰਸ਼ਾਹੀ ਫ਼ੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਹੁਣ ਇਸ ਨਵੀਂ ਨੀਤੀ ਰਾਹੀਂ ਕਿਸਾਨਾਂ ਦੀ ਉਪਜਾਊ ਜ਼ਮੀਨ ਐਕੁਆਇਰ ਕਰਕੇ ਵੱਡੇ ਕਾਰਖਾਨੇਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸਦਾ ਅਕਾਲੀ ਦਲ ਹਰ ਪੱਧਰ ਤੇ ਵਿਰੋਧ ਕਰੇਗਾ। ਇਸ ਮੌਕੇ ਬਾਬਾ ਅਜੀਤ ਸਿੰਘ, ਹਰਜਿੰਦਰ ਸਿੰਘ ਬੌਬੀ ਗਰਚਾ, ਬੀਬੀ ਨੀਲਮ ਕੋਹਲੀ, ਬੀਕੇ ਟਾਂਕ, ਗੁਰਦੀਪ ਸਿੰਘ ਲੀਲ, ਬਲਵਿੰਦਰ ਡੁੱਗਲਚ, ਲਵਲੀ ਸੈਣੀ, ਸਤਵਿੰਦਰ ਸਿੰਘ ਮਠਾਰੂ, ਕੁਲਵੰਤ ਸਿੰਘ ਅਤੇ ਸੰਜੀਵ ਏਕਲਵਿਆ ਆਦਿ ਹਾਜ਼ਰ ਹੋਏ।