Shiromani Akali Dal: ਪੰਜਾਬ ’ਚ ਮੁੜ ਅਮਨ ਕਾਇਮ ਕਰਾਂਗੇ: ਢਿੱਲੋਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਇੰਚਾਰਜ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਮੁੜ ਅਮਨ, ਭਾਈਚਾਰੇ, ਸੁਰੱਖਿਆ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਵਚਨਬੱਧ ਹੈ। ਉਹ ਅੱਜ ਇੱਥੇ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਇੰਚਾਰਜ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਮੁੜ ਅਮਨ, ਭਾਈਚਾਰੇ, ਸੁਰੱਖਿਆ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਵਚਨਬੱਧ ਹੈ।
ਉਹ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਪ੍ਰਧਾਨਗੀ ਹੇਠ ਹੋਈ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਡਰ-ਮੁਕਤ ਅਤੇ ਇੱਜ਼ਤਦਾਰ ਜੀਵਨ ਜਿਊਣ ਦਾ ਹੱਕਦਾਰ ਹੈ ਅਤੇ ਅਕਾਲੀ ਦਲ ਅਜਿਹਾ ਮਾਹੌਲ ਸਿਰਜੇਗਾ ਜਿਸ ਵਿੱਚ ਆਮ ਲੋਕ ਸੁਰੱਖਿਅਤ ਮਹਿਸੂਸ ਕਰਨ, ਵਪਾਰੀ ਵਰਗ ਬਿਨਾਂ ਕਿਸੇ ਡਰ ਅਤੇ ਦਬਾਅ ਦੇ ਆਪਣਾ ਕਾਰੋਬਾਰ ਕਰ ਸਕਣ।
ਇਸ ਮੌਕੇ ਸ੍ਰੀ ਢਿੱਲੋਂ ਅਤੇ ਸ੍ਰੀ ਭਿੰਦਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੁੰਡਾਗਰਦੀ, ਫ਼ਿਰੌਤੀਆਂ, ਲੁੱਟਾਂ-ਖੋਹਾਂ ਅਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਤੋਂ ਮੁਕਤ ਕਰਨਾ ਹੀ ਅਕਾਲੀ ਦਲ ਦੀ ਤਰਜ਼ੀਹ ਹੋਵੇਗੀ। ਇਸ ਮੌਕੇ ਕੁਲਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ੍ਰੀ ਢਿੱਲੋਂ ਅਤੇ ਸ੍ਰੀ ਭਿੰਦਾ ਦਾ ਸਨਮਾਨ ਕੀਤਾ ਗਿਆ।

