ਲੈਂਡ ਪੂਲਿੰਗ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਧਰਨਾ ਹੁਣ 22 ਨੂੰ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 14 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਲਕੇ 15 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤਾ ਜਾ ਰਿਹਾ ਧਰਨਾ ਮੁਲਤਵੀ ਕੀਤਾ ਗਿਆ ਹੈ।...
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਲਕੇ 15 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤਾ ਜਾ ਰਿਹਾ ਧਰਨਾ ਮੁਲਤਵੀ ਕੀਤਾ ਗਿਆ ਹੈ। ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਮੌਸਮ ਦੀ ਚੱਲ ਰਹੀ ਖ਼ਰਾਬੀ ਕਾਰਨ ਇਹ ਧਰਨਾ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਧਰਨਾ 22 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਬਾਹਰ ਹੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਸ ਬਾਰੇ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਧਰਨੇ ਦੀ ਸਫ਼ਲਤਾ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਲੋਕਾਂ ਵਿੱਚ ਇਸ ਧਰਨੇ ਬਾਰੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।