ਸ਼੍ਰੋਮਣੀ ਲਿਖਾਰੀ ਬੋਰਡ ਦੀ ਮੀਟਿੰਗ
ਸ਼੍ਰੋਮਣੀ ਲਿਖਾਰੀ ਬੋਰਡ ਪੰਜਾਬ ਦੀ ਮਹੀਨਾਵਾਰ ਸਾਹਿਤਕ ਮਿਲਣੀ ਗੁਰੂ ਤੇਗ ਬਹਾਦੁਰ ਨੂੰ ਸਮਰਪਿਤ ਰਹੀ। ਬੋਰਡ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਇਸ ਮੌਕੇ...
Advertisement
ਸ਼੍ਰੋਮਣੀ ਲਿਖਾਰੀ ਬੋਰਡ ਪੰਜਾਬ ਦੀ ਮਹੀਨਾਵਾਰ ਸਾਹਿਤਕ ਮਿਲਣੀ ਗੁਰੂ ਤੇਗ ਬਹਾਦੁਰ ਨੂੰ ਸਮਰਪਿਤ ਰਹੀ। ਬੋਰਡ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਇਸ ਮੌਕੇ ਕਵੀ ਨਵਪ੍ਰੀਤ ਸਿੰਘ, ਗ਼ਜ਼ਲਗੋ ਹਰਦੀਪ ਬਿਰਦੀ, ਗਾਇਕ ਜਗਪਾਲ ਸਿੰਘ ਜੱਗਾ ਜਮਾਲਪੁਰੀ, ਦਲਬੀਰ ਸਿੰਘ ਕਲੇਰ, ਪੰਥਕ ਕਵੀ ਹਰਦੇਵ ਸਿੰਘ ਕਲਸੀ, ਵਿਸ਼ਵ ਪੰਜਾਬੀ ਕਵੀ ਸਭਾ ਦੇ ਪ੍ਰਧਾਨ ਜੁਗਿੰਦਰ ਸਿੰਘ ਕੰਗ, ਸੁਰਜੀਤ ਸਿੰਘ ਜੀਤ, ਚਰਨਜੀਤ ਸਿੰਘ ਚੰਨ, ਸਿਰਜਣਧਾਰਾ ਦੇ ਜਨਰਲ ਸਕੱਤਰ ਅਮਰਜੀਤ ਸ਼ੇਰਪੁਰੀ, ਜਸਵਿੰਦਰ ਕੌਰ ਜੱਸੀ ਅਤੇ ਕੁਲਵਿੰਦਰ ਕੌਰ ਕਿਰਨ ਨੇ ਆਪਣੀਆਂ ਰਚਨਾਵਾਂ ਸੁਣਾਈਆਂ। ਤੂਫ਼ਾਨ ਸਾਹਿਬ ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵਲੋਂ ਅਮਰਪ੍ਰੀਤ ਕੌਰ ਅਤੇ ਵਿਜੈ ਕਲਿਆਣ ਨੇ ਮੀਟਿੰਗ ਲਈ ਸ਼ਲਾਘਾਯੋਗ ਪ੍ਰਬੰਧ ਕੀਤੇ।
Advertisement
