SHO Gurmeet Singh: ਥਾਣਾ ਡੇਹਲੋਂ ਦੇ ਐੱਸ ਐੱਚ ਓ ਨੇ ਅਹੁਦਾ ਸੰਭਾਲਿਆ
ਥਾਣਾ ਡੇਹਲੋਂ ਵਿੱਚ ਐੱਸ ਐੱਚ ਓ ਗੁਰਮੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਉਪਰੰਤ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਪੁਲੀਸ ਦੀ ਮੁੱਖ ਤਰਜੀਹ ਹੋਵੇਗੀ। ਇਲਾਕੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ...
Advertisement
ਥਾਣਾ ਡੇਹਲੋਂ ਵਿੱਚ ਐੱਸ ਐੱਚ ਓ ਗੁਰਮੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਉਪਰੰਤ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਪੁਲੀਸ ਦੀ ਮੁੱਖ ਤਰਜੀਹ ਹੋਵੇਗੀ। ਇਲਾਕੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਸਣੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਸਮਾਜ ਵਿਰੋਧੀ ਅਨਸਰਾਂ ਨੂੰ ਪੁਲੀਸ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਨੱਥ ਪਾਈ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਬਾਰੇ ਬੇਝਿਜਕ ਹੋ ਕੇ ਪੁਲੀਸ ਨੂੰ ਸੂਚਿਤ ਕਰਨ।
Advertisement
Advertisement
×

