ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੋਟਾਂ ਕੱਟਣ ਮੁੱਦੇ ’ਤੇ ਦੁਕਾਨਦਾਰਾਂ ਵੱਲੋਂ ਪ੍ਰਦਰਸ਼ਨ

ਇਥੋਂ ਦੇ ਸਮਰਾਲਾ ਰੋਡ ’ਤੇ ਏਐੱਸ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਵੱਲੋਂ ਬੈਨੀਫਿਸ਼ੀਅਲ ਆਧਾਰ ’ਤੇ ਵੋਟਾਂ ਕੱਟਣ ਦੇ ਮੁੱਦੇ ’ਤੇ ਦੁਕਾਨਦਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਵੱਲੋਂ ਉਨ੍ਹਾਂ ਦੀਆਂ ਵੋਟਾਂ ਕੱਟੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ...
ਰੋਸ ਮੁਜ਼ਾਹਰਾ ਕਰਦੇ ਹੋਏ ਦੁਕਾਨਦਾਰ ਸੰਘਰਸ਼ ਕਮੇਟੀ ਦੇ ਮੈਂਬਰ।-ਫੋਟੋ : ਓਬਰਾਏ
Advertisement

ਇਥੋਂ ਦੇ ਸਮਰਾਲਾ ਰੋਡ ’ਤੇ ਏਐੱਸ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਵੱਲੋਂ ਬੈਨੀਫਿਸ਼ੀਅਲ ਆਧਾਰ ’ਤੇ ਵੋਟਾਂ ਕੱਟਣ ਦੇ ਮੁੱਦੇ ’ਤੇ ਦੁਕਾਨਦਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਵੱਲੋਂ ਉਨ੍ਹਾਂ ਦੀਆਂ ਵੋਟਾਂ ਕੱਟੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਵੱਲੋਂ ਦੁਕਾਨਦਾਰਾਂ ਦੀ ਆਣ ’ਤੇ ਹਮਲਾ ਕੀਤਾ ਗਿਆ ਹੈ ਜਿਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਕਮੇਟੀ ਵੱਲੋਂ 5 ਵਿਅਕਤੀਆਂ ਦੀ ਕਮੇਟੀ ਬਣਾਈ ਗਈ ਜਿਸ ਵਿੱਚ ਲਲਿਤ ਸ਼ਰਮਾ, ਅਸ਼ੋਕ ਕੁਮਾਰ, ਰਾਜ ਕਪੂਰ, ਨੀਰਜ ਕੁਮਾਰ ਅਤੇ ਰਣਜੀਤ ਸਿੰਘ ਹੀਰਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਉਹ ਪ੍ਰਿੰਸੀਪਲ ਨੂੰ ਮਿਲ ਕੇ ਇਸ ਮਾਮਲੇ ਸਬੰਧੀ ਮੰਗ ਪੱਤਰ ਸੌਂਪਣਗੇ। ਇਸ ਮੌਕੇ ਡਾ.ਗੁਰਪ੍ਰੀਤ ਸਿੰਘ, ਤਰਸ਼ੇਮ ਲਾਲ, ਅਸ਼ਵਨੀ ਬਾਂਸਲ, ਮੋਹਨ ਸਿੰਘ, ਰਾਜਨ ਬੈਕਟਰ, ਗੁਲਸ਼ਨ ਅਰੋੜਾ, ਰਮੇਸ਼ ਬਹਿਲ, ਰਵਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।

Advertisement
Advertisement