ਵਿਆਹ ਵਿੱਚ ਗੋਲੀ: ਪੁਲੀਸ ਕਮਿਸ਼ਨਰ ਦੇ ਦਰਬਾਰ ਪੁੱਜਿਆ ਮਾਮਲਾ

* ਦੂਜੇ ਧੜੇ ਦੇ ਜ਼ਖਮੀ ਨੌਜਵਾਨ ਦੇ ਪਰਿਵਾਰ ਨੇ ਆਪਣੇ ਪੁੱਤਰ ਨੂੰ ਦੱਸਿਆ ਬੇਕਸੂਰ

ਵਿਆਹ ਵਿੱਚ ਗੋਲੀ: ਪੁਲੀਸ ਕਮਿਸ਼ਨਰ ਦੇ ਦਰਬਾਰ ਪੁੱਜਿਆ ਮਾਮਲਾ

ਅਧਿਕਾਰੀ ਨੂੰ ਮਿਲਣ ਮਗਰੋਂ ਦਫ਼ਤਰ ਤੋਂ ਬਾਹਰ ਆਉਂਦਾ ਹੋਇਆ ਪਰਿਵਾਰ।

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 20 ਅਕਤੂਬਰ

ਸਨਅਤੀ ਸ਼ਹਿਰ ਵਿੱਚ ਵਿਆਹ ਸਮਾਗਮ ਦੌਰਾਨ ਦੋ ਧੜਿਆਂ ਵਿਚਕਾਰ ਚੱਲੀ ਗੋਲੀ ਦੇ ਮਾਮਲੇ ’ਚ ਦੂਸਰੇ ਧੜੇ ਦੇ ਜ਼ਖਮੀ ਨੌਜਵਾਨ ਹਰਸਿਮਰਨ ਦੇ ਪਰਿਵਾਰ ਵਾਲੇ ਅੱਜ ਪੁਲੀਸ ਕਮਿਸ਼ਨਰ ਦਫ਼ਤਰ ਪੁੱਜੇ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਾ ਮਿਲਣ ’ਤੇ ਉਨ੍ਹਾਂ ਨੇ ਜੇਸੀਪੀ ਹੈੱਡਕੁਆਟਰ ਜੇ ਐਲਨਚੇਜੀਅਨ ਨਾਲ ਮੁਲਾਕਾਤ ਕਰ ਆਪਣਾ ਪੱਖ ਰੱਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪਾਰਦਰਸ਼ੀ ਤਰੀਕੇ ਨਾਲ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਪਰਿਵਾਰ ਨੂੰ ਭੇਜਿਆ। ਪੁਲੀਸ ਕਮਿਸ਼ਨਰ ਦਫ਼ਤਰ ਪੁੱਜੇ ਹਰਸਿਮਰਨ ਦੇ ਪਰਿਵਾਰ ਵਾਲੇ ਰਾਜੂ ਚਾਵਲਾ ਨੇ ਦੱਸਿਆ ਕਿ ਹਰਸਿਮਰਨ ਦਾ ਇਸ ਝਗੜੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ। ਝਗੜਾ ਲਵਿਸ਼ ਓਬਰਾਏ ਤੇ ਮਨਪ੍ਰੀਤ ਦੇ ਦੋਸਤਾਂ ਵਿੱਚ ਸਨ। ਹਰਸਿਮਰਨ ਆਪਣੇ ਪਰਿਵਾਰ ਕੋਲ ਬੈਠ ਕੇ ਖਾਣਾ ਖਾ ਰਿਹਾ ਸੀ। ਇਸ ਦੌਰਾਨ ਮਨਪ੍ਰੀਤ ਸਿੰਘ ਮਨੀ ਤੇ ਲਵਿਸ਼ ਓਬਰਾਏ ਦੇ ਦੋਸਤਾਂ ਵਿੱਚ ਝਗੜਾ ਹੋਇਆ। ਮਨਪ੍ਰੀਤ ਦੇ ਸਾਥੀਆਂ ਨੇ ਗੋਲੀ ਚਲਾ ਦਿੱਤੀ। ਹਰਸਿਮਰਨ ਨੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਰੋਕਣਾ ਚਾਹਿਆ। ਦੂਸਰੇ ਧੜੇ ਦੇ ਲੋਕਾਂ ਨੇ ਸੋਚਿਆ ਕਿ ਹਰਸਿਮਰਨ ਲਵਿਸ਼ ਓਬਰਾਏ ਤੇ ਉਸ ਦੇ ਸਾਥੀਆਂ ਦਾ ਸਾਥ ਦੇ ਰਿਹਾ ਹੈ। ਹਮਲਵਾਰਾਂ ਨੇ ਉਸ ਨੂੰ ਵੀ ਕੁੱਟ ਦਿੱਤਾ। ਜਦੋਂ ਹਰਸਿਮਰਨ ਉਥੋਂ ਨਿਕਲਣ ਲੱਗਿਆ ਤਾਂ ਗੋਲੀ ਚਲਾਉਣ ਵਾਲੇ ਨੌਜਵਾਨ ਨੇ ਸਿੱਧਾ ਹਰਸਿਮਰਨ ’ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਨੇ ਸ਼ਿਕਾਇਤ ਦਿੱਤੀ ਤੇ ਬਿਆਨ ਵੀ ਦਰਜ ਕਰਵਾ ਦਿੱਤੇ, ਪਰ ਦੂਸਰੇ ਧੜੇ ਦੀ ਸ਼ਿਕਾਇਤ ’ਤੇ ਕੇਸ ਤਾਂ ਦਰਜ ਹੋ ਗਿਆ, ਪਰ ਉਨ੍ਹਾਂ ਵੱਲੋਂ ਦਿੱਤੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਪੁਲੀਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਮਾਮਲੇ ’ਚ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇ। ਰਾਜੂ ਚਾਵਲਾ ਨੇ ਕਿਹਾ ਕਿ ਜੇਸੀਪੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ’ਚ ਉਨ੍ਹਾਂ ਦੇ ਵੱਲੋਂ ਵੀ ਕਾਰਵਾਈ ਕੀਤੀ ਜਾਵੇਗੀ।

ਅਧਿਕਾਰੀਆਂ ਦਾ ਕੋਈ ਸੰਦੇਸ਼ ਨਹੀਂ ਆਇਆ: ਐੱਸਐੱਚਓ

ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਉਨ੍ਹਾਂ ਕੋਲ ਅਧਿਕਾਰੀਆਂ ਦਾ ਕੋਈ ਸੰਦੇਸ਼ ਨਹੀਂ ਪੁੱਜਿਆ ਹੈ। ਉਚ ਅਧਿਕਾਰੀਆਂ ਦਾ ਕੋਈ ਹੁਕਮ ਆਵੇਗਾ ਤਾਂ ਉਸ ਹਿਸਾਬ ਨਾਲ ਕਾਰਵਾਈ ਕਰ ਦਿੱਤੀ ਜਾਵੇਗੀ। ਬਾਕੀ ਜਿਨ੍ਹਾਂ ਮੁਲਜ਼ਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ’ਚੋਂ ਕੋਈ ਪੁਲੀਸ ਦੇ ਹੱਥ ਨਹੀਂ ਆਇਆ। ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All