DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Manunke ਵਿੱਚ ਗੋਲੀ ਚੱਲੀ, ਕੇਸ ਦਰਜ

ਹਲਕੇ ਦੇ ਪਿੰਡ ਮਾਣੂੰਕੇ ਵਿੱਚ ਪੁਰਾਣੀ ਰੰਜਿਸ਼ ਕਾਰਨ ਜਿਮ ਜਾ ਰਹੇ ਨੌਜਵਾਨ ’ਤੇ ਹਮਲਾ ਕਰਦਿਆਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਹਠੂਰ ਦੇ ਮੁਖੀ ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੀੜਤ ਗਗਨਦੀਪ ਸਿੰਘ ਵਾਸੀ ਮਾਣੂੰਕੇ ਵੱਲੋਂ ਦਰਜ ਕਰਵਾਈ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਫੋਟੋ
Advertisement

ਹਲਕੇ ਦੇ ਪਿੰਡ ਮਾਣੂੰਕੇ ਵਿੱਚ ਪੁਰਾਣੀ ਰੰਜਿਸ਼ ਕਾਰਨ ਜਿਮ ਜਾ ਰਹੇ ਨੌਜਵਾਨ ’ਤੇ ਹਮਲਾ ਕਰਦਿਆਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਹਠੂਰ ਦੇ ਮੁਖੀ ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੀੜਤ ਗਗਨਦੀਪ ਸਿੰਘ ਵਾਸੀ ਮਾਣੂੰਕੇ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਸੋਮਵਾਰ ਦੇਰ ਸ਼ਾਮ ਜਦੋਂ ਉਹ ਜਿਮ ਦੇ ਗੇਟ ’ਤੇ ਪਹੁੰਚਿਆ ਤਾਂ ਪਿੰਡ ਦਾ ਪ੍ਰਗਟ ਸਿੰਘ ਆਪਣੀ ਕਾਰ ਵਿੱਚ ਉੱਥੇ ਆਇਆ ਅਤੇ ਮਾਰਨ ਦੀ ਨੀਅਤ ਨਾਲ ਗਗਨਦੀਪ ਵੱਲ ਦੋ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਗਗਨਦੀਪ ਨੇ ਫ਼ੌਰੀ ਹੇਠਾਂ ਝੁਕ ਕੇ ਜਾਨ ਬਚਾਈ ਅਤੇ ਗੋਲੀਆਂ ਜਿਮ ਦੀ ਕੰਧ ਵਿੱਚ ਜਾ ਵੱਜੀਆਂ। ਵਾਰਦਾਤ ਮਗਰੋਂ ਮੁਲਜ਼ਮ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਪ੍ਰਗਟ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।

Advertisement
Advertisement
×