DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੁਧਿਆਣਾ ’ਚ ਕਾਰੋਬਾਰੀ ਦੇ ਘਰ ਦੇ ਬਾਹਰ ਚਲਾਈਆਂ ਗੋਲੀਆਂ

ਦਸ ਨੌਜਵਾਨਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ; ਪੁਲੀਸ ਨੇ ਕੇਸ ਦਰਜ ਕੀਤਾ

  • fb
  • twitter
  • whatsapp
  • whatsapp
Advertisement

ਚੰਦਰ ਨਗਰ ਇਲਾਕੇ ਵਿੱਚ ਗੋਲੀ ਚਲਾਉਣ ਦਾ ਮਾਮਲਾ ਹਾਲੇ ਸੁਲਝਿਆ ਨਹੀਂ ਸੀ ਕਿ ਹੁਣ ਸ਼ਾਹੀ ਮੁਹੱਲੇ ਵਿੱਚ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚਲਾਉਂਦ ਸਮੇਂ ਮੁਲਜ਼ਮਾਂ ਨੇ ਘਰ ਦੇ ਬਾਹਰ ਪੱਥਰ ਵੀ ਸੁੱਟੇ ਅਤੇ ਧਮਕੀਆਂ ਵੀ ਦਿੱਤੀਆਂ। ਮੁਲਜ਼ਮਾਂ ਨੇ ਦਰਵਾਜ਼ੇ ’ਤੇ ਸਿੱਧੀਆਂ ਗੋਲੀਆਂ ਵੀ ਚਲਾਈਆਂ ਅਤੇ ਕਾਰੋਬਾਰੀ ਨੂੰ ਬਾਹਰ ਆਉਣ ਦੀ ਧਮਕੀਆਂ ਵੀ ਦਿੱਤੀਆਂ। ਜਦੋਂ ਇਲਾਕੇ ਦੇ ਲੋਕ ਬਾਹਰ ਆਏ ਤਾਂ ਮੁਲਜ਼ਮ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਕਾਰੋਬਾਰੀ ਦਲੀਪ ਕੁਮਾਰ ਨੇ ਇਸ ਬਾਰੇ ਪੁਲੀਸ ਨੂੰ ਸ਼ਿਕਾਇਤ ਕੀਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ 8 ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਜਾਂਚ ਤੋਂ ਬਾਅਦ ਪੁਲੀਸ ਨੇ ਦਲੀਪ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦਲੀਪ ਕੁਮਾਰ ਵੱਲੋਂ ਪੁਲੀਸ ਨੂੰ ਦਿੱਤੀ ਗਈ ਸ਼ਿਕਾਇਤ ਮੁਤਾਬਕ ਉਹ ਟੂਰ ਅਤੇ ਟਰੈਵਲ ਦਾ ਕਾਰੋਬਾਰ ਕਰਦਾ ਹੈ ਅਤੇ ਘਰ ਵਿੱਚ ਸੀ। ਲਗਪਗ ਸਵਾ ਇੱਕ ਵਜੇ ਰਾਤ ਨੂੰ ਕੁਝ ਨੌਜਵਾਨ ਉਸ ਦੇ ਘਰ ਦੇ ਬਾਹਰ ਆਏ ਅਤੇ ਉਸ ਨੂੰ ਧਮਕੀਆਂ ਦੇਣ ਲੱਗੇ। ਪਹਿਲਾਂ ਤਾਂ ਉਹ ਆਵਾਜ਼ ਸੁਣ ਕੇ ਘਰ ਦੇ ਬਾਹਰ ਨਹੀਂ ਆਇਆ ਪਰ ਜਦੋਂ ਗੋਲੀਆਂ ਚੱਲਣ ਦੀ ਆਵਾਜ਼ ਆਈ ਤਾਂ ਉਹ ਸਭ ਭੱਜ ਕੇ ਬਾਹਰ ਗਏ। ਉਸ ਦੇ ਬਾਹਰ ਜਾਣ ਤੋਂ ਬਾਅਦ ਵੀ ਮੁਲਜ਼ਮਾਂ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਆਸਪਾਸ ਦੇ ਲੋਕ ਇਕੱਠੇ ਹੋ ਗਏ। ਮੁਲਜ਼ਮ ਲੋਕਾਂ ਨੂੰ ਇਕੱਠਾ ਹੁੰਦਿਆਂ ਦੇਖ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਡਿਵੀਜ਼ਨ ਨਬੰਰ 8 ਦੀ ਪੁਲੀਸ ਨੇ ਮਾਮਲੇ ਦੀ ਸ਼ਿਕਾਇਤ ਦਰਜ ਕਰ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement
Advertisement
×