ਸਿੱਧੂ ਵਲੋਂ 100 ਤੋਂ ਵੱਧ ਲਾਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
ਪੰਜਾਬ ਸਰਕਾਰ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਸਥਾਨਕ ਗਿੱਲ ਰੋਡ ਦਫ਼ਤਰ ਵਿਖੇ 100 ਤੋਂ ਵੱਧ ਲਾਭਪਾਤਰੀਆਂ ਨੂੰ...
Advertisement
ਪੰਜਾਬ ਸਰਕਾਰ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਸਥਾਨਕ ਗਿੱਲ ਰੋਡ ਦਫ਼ਤਰ ਵਿਖੇ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਵੰਡਦਿਆਂ ਕੀਤਾ। ਵਿਧਾਇਕ ਨੇ ਕਿਹਾ ਕਿ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੋਕਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ।
Advertisement
Advertisement