ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਕੰਦਰ ਮਾਛੀਵਾੜਾ ਸਾਹਿਬ ਦੇ ਨਵੇਂ ਟਰੈਫਿਕ ਇੰਚਾਰਜ ਨਿਯੁਕਤ

ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਡਾ. ਜੋਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੂੰ ਮਾਛੀਵਾੜਾ ਸਾਹਿਬ ਦਾ ਨਵਾਂ ਟਰੈਫਿਕ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਿਕੰਦਰ ਸਿੰਘ ਨੇ ਅੱਜ ਆਪਣੀ ਡਿਊਟੀ ਸੰਭਾਲ ਲਈ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ...
ਮਾਛੀਵਾੜਾ ਸਾਹਿਬ ਦੇ ਨਵੇਂ ਟਰੈਫਿਕ ਇੰਚਾਰਜ ਸਿਕੰਦਰ ਸਿੰਘ। -ਫੋਟੋ: ਟੱਕਰ
Advertisement
ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਡਾ. ਜੋਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੂੰ ਮਾਛੀਵਾੜਾ ਸਾਹਿਬ ਦਾ ਨਵਾਂ ਟਰੈਫਿਕ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਿਕੰਦਰ ਸਿੰਘ ਨੇ ਅੱਜ ਆਪਣੀ ਡਿਊਟੀ ਸੰਭਾਲ ਲਈ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ ਅਤੇ ਜੇਕਰ ਕਿਸੇ ਨੇ ਵੀ ਇਸ ਦੀ ਉਲੰਘਣਾ ਕੀਤੀ ਤਾਂ ਕਾਨੂੰਨ ਅਨੁਸਾਰ ਚਲਾਨ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਹਾਦਸਿਆਂ ਨੂੰ ਨੱਥ ਪਾਉਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਸਿਕੰਦਰ ਸਿੰਘ ਨੇ ਦੱਸਿਆ ਕਿ ਜਲਦ ਹੀ ਮਾਛੀਵਾੜਾ ਸਾਹਿਬ ਦੇ ਪ੍ਰਮੁੱਖ ਚੌਕਾਂ ਵਿਚ ਸੀਸੀਟੀਵੀ ਕੈਮਰੇ ਚਾਲੂ ਹੋ ਜਾਣਗੇ ਅਤੇ ਜਿਸ ਨੇ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਉਸ ਦਾ ਈ-ਚਲਾਨ ਕੱਟਿਆ ਜਾਵੇਗਾ। 

Advertisement
Advertisement
Show comments