ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 15 ਫਰਵਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੰਤ ਸਿੰਘ ਦੇ ਹੱਕ ਵਿੱਚ ਕਰਵਾਏ ਗਏ ਜਲਸੇ ਨੂੰ ਸੰਬੋਧਨ ਕਰਦਿਆਂ ਕਥਿਤ ਦੋਸ਼ ਲਾਇਆ ਕਿ ਕਾਂਗਰਸ ਤੇ ਅਕਾਲੀ ਦਲ ਵੱਲੋਂ ਵਾਰੀ ਵਾਰੀ ਸਰਹੱਦੀ ਸੂਬੇ ’ਤੇ ਰਾਜ ਕਰਦਿਆਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਿੱਜੀ ਖਜ਼ਾਨੇ ਭਰਣ ਦਾ ਮੌਕਾ ਦਿੱਤਾ ਜਾਂਦਾ ਰਿਹਾ ਹੈ। ਰਵਾਇਤੀ ਪਾਰਟੀਆਂ ਦੇ ਇਸ ਰੁਝਾਨ ਦੀ ਬਦੌਲਤ ਅੱਜ ਪੰਜਾਬ ਦੀ ਆਰਥਿਕ ਹਾਲਤ ਬਿਲਕੁਲ ਕਮਜ਼ੋਰ ਹੋ ਗਈ ਹੈ ਅਤੇ ਸਿੱਖਿਆ ਸੰਸਥਾਵਾਂ, ਹਸਪਤਾਲਾਂ ਅਤੇ ਸੜਕਾਂ ਨੂੰ ਸਿਉਂਕ ਖਾ ਗਈ ਹੈ। ਸਿਸੋਦੀਆ ਨੇ ਦਾਅਵਾ ਕੀਤਾ ਕਿਵੋਟਾਂ ਪੈਣ ਮਗਰੋਂ ਨਤੀਜੇ ਆਉਣ ’ਤੇ ‘ਆਪ’ ਦੀ ਸਰਕਾਰ ਬਣੇਗੀ।