ਬੈਂਸ ਖ਼ਿਲਾਫ਼ ਜਬਰ-ਜਨਾਹ ਮਾਮਲੇ ਦੀ ਸਿੱਟ ਵੱਲੋਂ ਜਾਂਚ ਸ਼ੁਰੂ

ਬੈਂਸ ਖ਼ਿਲਾਫ਼ ਜਬਰ-ਜਨਾਹ ਮਾਮਲੇ ਦੀ ਸਿੱਟ ਵੱਲੋਂ ਜਾਂਚ ਸ਼ੁਰੂ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 18 ਸਤੰਬਰ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਦਰਜ ਹੋਈ ਜਬਰ-ਜਨਾਹ ਦੀ ਐੱਫਆਈਆਰ ਤੋਂ ਬਾਅਦ ਹੁਣ ਇਸ ਮਾਮਲੇ ਦੀ ਤਫਤੀਸ਼ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿੱਚ ਹੁਣ ਹਾਈਕੋਰਟ ਨੇ ਸਪੈਸ਼ਲ ਜਾਂਚ ਟੀਮ ਬਣਾਈ ਹੈ, ਜੋ ਕਿ 4 ਹਫ਼ਤੇ ’ਚ ਪੂਰੀ ਜਾਂਚ ਕਰ ਕੇ ਆਪਣੀ ਰਿਪੋਰਟ ਦੇਵੇਗੀ। ਇਸ ਮਾਮਲੇ ਦੀ ਹਾਈਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਮਾਮਲੇ ਦੀ ਜਾਂਚ ਲਈ ਏਡੀਸੀਪੀ ਜਾਂਚ ਰੁਪਿੰਦਰ ਕੌਰ ਭੱਟੀ ਨੂੰ ਇੰਚਾਰਜ ਥਾਪਿਆ ਗਿਆ ਹੈ ਅਤੇ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਦੂਸਰੇ ਪਾਸੇ ਪੀੜਤਾ ਨੇ ਵੀ ਮਾਮਲੇ ਦੀ ਜਾਂਚ ਲਈ ਵਿਧਾਇਕ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਏਡੀਸੀਪੀ ਸਣੇ ਕਈ ਪੁਲੀਸ ਅਫ਼ਸਰਾਂ ਨੇ ਕ੍ਰਾਈਮ ਸੀਨ ਦੀ ਜਾਂਚ ਵੀ ਕੀਤੀ ਹੈ।

ਦੱਸ ਦੇਈਏ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਉਨ੍ਹਾਂ ਦੇ ਹੀ ਇਲਾਕੇ ਦੀ ਇੱਕ ਔਰਤ ਨੇ ਪਲਾਟ ਦੀ ਖਰੀਦੋ-ਫਰੋਖਤ ਮਾਮਲੇ ’ਚ ਜਬਰ-ਜਨਾਹ ਦਾ ਦੋਸ਼ ਲਾਇਆ ਸੀ। ਪੁਲੀਸ ਨੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਸਣੇ ਹੋਰਾਂ ਖ਼ਿਲਾਫ਼ 10 ਜੁਲਾਈ ਨੂੰ ਅਪਰਾਧਿਕ ਕੇਸ ਦਰਜ ਕੀਤਾ ਸੀ। ਮਾਮਲੇ ’ਚ ਹਾਲੇ ਤੱਕ ਪੁਲੀਸ ਨੇ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ। ਹਾਈਕੋਰਟ ’ਚ ਚੱਲ ਰਹੀ ਸੁਣਵਾਈ ਦੌਰਾਨ ਪੀੜਤਾ ਦੇ ਵਕੀਲ ਨੇ ਕਿਹਾ ਸੀ ਕਿ ਵਿਧਾਇਕ ਬੈਂਸ ਪੀੜਤਾ ਦੇ ਰਿਸ਼ਤੇਦਾਰਾਂ ਜਾਂ ਉਸ ’ਤੇ ਬਾਹਰੀ ਸੂਬਿਆਂ ’ਚ ਅਪਰਾਧਿਕ ਕੇਸ ਦਰਜ ਕਰਵਾ ਸਕਦੇ ਹਨ, ਜਿਸ ’ਤੇ ਅਦਾਲਤ ਨੇ ਫਟਕਾਰ ਲਾਉਂਦੇ ਹੋਏ ਏਡੀਸੀਪੀ ਰੁਪਿੰਦਰ ਕੌਰ ਭੱਟੀ ਦੀ ਅਗਵਾਈ ’ਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤੇ ਤੇ 4 ਹਫ਼ਤੇ ’ਚ ਰਿਪੋਰਟ ਤਿਆਰ ਕਰਕੇ ਰਿਪੋਰਟ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਵਿਧਾਇਕ ਬੈਂਸ ਖ਼ਿਲਾਫ਼ ਇੱਕ ਹੋਰ ਔਰਤ ਨੇ ਵੀ ਜਬਰ-ਜਨਾਹ ਦੇ ਦੋਸ਼ ਲਾਏ ਹਨ। ਪਿਛਲੇ ਦਿਨੀਂ ਹੀ ਇਸ ਔਰਤ ਦੇ ਕੇਸ ਦੀ ਪੈਰਵੀ ਕਰ ਰਹੇ ਵਕੀਲ ਤੇ ਅਕਾਲੀ ਆਗੂ ਹਰੀਸ਼ ਰਾਏ ਢਾਂਡਾ ਅਤੇ ਗੁਰਦੀਪ ਸਿੰਘ ਗੋਸ਼ਾ ਨੇ ਦੋਸ਼ ਲਾਇਆ ਸੀ ਕਿ ਦੋਸ਼ ਲਾਉਣ ਵਾਲੀ ਔਰਤ ਦੇ ਨਾਲ ਇੱਕ ਨੌਜਵਾਨ ਤੇ ਉਸਦੇ ਲੜਕੇ ਖਿਲਾਫ਼ ਬੈਂਸ ਧੜੇ ਨੇ ਹਰਿਆਣਾ ’ਚ ਅਪਰਾਧਿਕ ਕੇਸ ਦਰਜ ਕਰਵਾਏ ਸਨ। ਇਸ ਦਾ ਹਵਾਲਾ ਵੀ ਅਦਾਲਤ ’ਚ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All