DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਛੇ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 22 ਜੂਨ ਪੁਲੀਸ ਨੇ ਇੱਕ ਔਰਤ ਸਣੇ ਛੇ ਲੋਕਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫੋਕਲ ਪੁਆਇੰਟ ਦੇ ਥਾਣੇਦਾਰ ਸੇਠੀ ਕੁਮਾਰ ਨੇ ਦੱਸਿਆ ਕਿ ਪੁਲੀਸ ਪਿੰਡ ਰਾਮਗੜ੍ਹ ਕੱਟ ਏਅਰਪੋਰਟ ਰੋਡ ਨੇੜੇ ਕੈਐੱਫਸੀ...
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 22 ਜੂਨ

Advertisement

ਪੁਲੀਸ ਨੇ ਇੱਕ ਔਰਤ ਸਣੇ ਛੇ ਲੋਕਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫੋਕਲ ਪੁਆਇੰਟ ਦੇ ਥਾਣੇਦਾਰ ਸੇਠੀ ਕੁਮਾਰ ਨੇ ਦੱਸਿਆ ਕਿ ਪੁਲੀਸ ਪਿੰਡ ਰਾਮਗੜ੍ਹ ਕੱਟ ਏਅਰਪੋਰਟ ਰੋਡ ਨੇੜੇ ਕੈਐੱਫਸੀ ਮੌਜੂਦ ਸੀ ਕਿ ਸਾਹਮਣਿਓਂ ਤੋਂ ਆ ਰਹੀ ਇੱਕ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਵਰਿੰਦਰ ਸਿੰਘ ਉਰਫ਼ ਬਿੰਦੀ ਅਤੇ ਅਮਰੀਕ ਸਿੰਘ ਪਾਸੋਂ 235 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਡਰੱਗ ਮਨੀ ਅਤੇ 2 ਮੋਬਾਈਲ ਬਰਾਮਦ ਹੋਏ। ਥਾਣਾ ਥਾਣਾ ਡਿਵੀਜ਼ਨ ਨੰਬਰ 2 ਦੇ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਸਿਵਲ ਹਸਪਤਾਲ ਚਿਲਡਰਨ ਪਾਰਕ ਤੋਂ ਸ਼ੱਕ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਡਾਬਾ ਦੇ ਥਾਣੇਦਾਰ ਜਰਨੈਲ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਸਬਜ਼ੀ ਮੰਡੀ ਡਾਬਾ ਰੋਡ ਕੋਲੋਂ ਉਂਕਾਰ ਸਿੰਘ ਨੂੰ ਕਾਬੂ ਕਰਕੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਕੂੰਮਕਲਾਂ ਦੇ ਥਾਣੇਦਾਰ ਰਘਵੀਰ ਸਿੰਘ ਨੇ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਮਿਆਣੀ ਸਥਿਤ ਮੁੱਖਾ ਸਿੰਘ ਦੇ ਘਰ ਛਾਪਾ ਮਾਰ ਕੇ ਉਸਦੀ ਪਤਨੀ ਜਸਵਿੰਦਰ ਕੌਰ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਫੋਕਲ ਪੁਆਇੰਟ ਦੇ ਥਾਣੇਦਾਰ ਧਨਵੰਤ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਗਸ਼ਤ ਦੌਰਾਨ ਸੁਭਮ ਉਰਫ਼ ਗੋਲੂ ਪਾਸੋਂ 110 ਗ੍ਰਾਮ ਹੈਰੋਇਨ, 12 ਹਜ਼ਾਰ ਰੁਪਏ ਡਰੱਗ ਮਨੀ ਅਤੇ 1 ਮੋਬਾਈਲ ਬਰਾਮਦ ਕੀਤਾ ਹੈ।

Advertisement
×