ਲੁਧਿਆਣਾ ਵਿੱਚ ਕਰੋਨਾ ਕਾਰਨ ਛੇ ਮਰੀਜ਼ਾਂ ਦੀ ਮੌਤ

ਲੁਧਿਆਣਾ ਵਿੱਚ ਕਰੋਨਾ ਕਾਰਨ ਛੇ ਮਰੀਜ਼ਾਂ ਦੀ ਮੌਤ

ਕਰੋਨਾ ਰੋਕੂ ਵੈਕਸੀਨ ਲਾਉਂਦਾ ਹੋਇਆ ਸਿਹਤ ਕਰਮੀ। -ਫੋਟੋ: ਇੰਦਰਜੀਤ ਵਰਮਾ

ਗਗਨਦੀਪ ਅਰੋੜਾ

ਲੁਧਿਆਣਾ, 14 ਅਪਰੈਲ

ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾਵਾਇਰਸ ਦੇ ਕੇਸ ਵਧਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿੱਚ 489 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ, ਜਦਕਿ ਛੇ ਮਰੀਜ਼ ਰੱਬ ਨੂੰ ਪਿਆਰੇ ਹੋ ਗਏ। ਜੇਕਰ ਅਪਰੈਲ ਮਹੀਨੇ ਦੇ ਇਨ੍ਹਾਂ 14 ਦਿਨਾਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿਚ ਕੁੱਲ 6,053 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਇਸ ਤੋਂ ਇਲਾਵਾ ਕਰੋਨਾ ਕਾਰਨ 81 ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਮਾਰਚ ਦੇ ਮੁੱਢਲੇ 14 ਦਿਨਾਂ ਵਿਚ ਇਹ ਕੇਸ ਸਿਰਫ਼ 1600 ਦੇ ਕਰੀਬ ਸਨ। ਮਾਰਚ ਦੇ ਪੂਰੇ ਮਹੀਨੇ 7,220 ਕੇਸ ਆਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਲੁਧਿਆਣਾ ਵਿਚ ਭੇਜੇ ਗਏ ਕਰੋਨਾ ਸੈਂਪਲਾਂ ਵਿੱਚੋਂ 489 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਨ੍ਹਾਂ ਨਾਲ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 40,463 ਹੋ ਗਈ ਹੈ। ਇਸ ਤੋਂ ਇਲਾਵਾ ਕੁੱਲ 35,740 ਮਰੀਜ਼ ਸਿਹਤਯਾਬ ਵੀ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿਚ 3501 ਐਕਟਿਵ ਮਰੀਜ਼ ਹਨ, ਜਿਨ੍ਹਾਂ ਦਾ ਘਰਾਂ ਤੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ 6 ਲੋਕਾਂ ਦੀ ਕਰੋਨਾ ਨਾਲ ਮੌਤ ਹੋ ਗਈ, ਜਿਸ ਤੋਂ ਬਾਅਦ ਕਰੋਨਾ ਦੇ ਨਾਲ ਜਾਨ ਗਵਾਉਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 1,221 ਹੋ ਗਈ ਹੈ। ਅੱਜ ਜਾਨ ਗੁਆਉਣ ਵਾਲੇ ਲੋਕਾਂ ਵਿੱਚ ਇੱਕ ਮਰੀਜ਼ ਖੰਨਾ, ਇੱਕ ਭਾਮੀਆਂ, ਇੱਕ ਪਿੰਡ ਬਾਜਰਾ, ਇੱਕ ਮਾਡਲ ਟਾਊਨ ਐਕਸਟੈਂਸ਼ਨ, ਇੱਕ ਨਿਊ ਸੁਭਾਸ਼ ਨਗਰ, ਇੱਕ ਪਿੰਡ ਗਿੱਲ ਨਾਲ ਸਬੰਧਤ ਹਨ। ਇਸ ਦੌਰਾਨ ਉਨ੍ਹਾਂ ਲੋਕਾਂ ਸਿਹਤ ਵਿਭਾਗ ਵੱਲੋਂ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ, ਸੈਨੇਟਾਈਜ਼ਰ ਨਾਲ ਹੱਥ ਧੋਣ ਤੇ ਸਮਾਜਿਕ ਦੂਰੀ ਦਾ ਖਿਆਲ ਰੱਖ ਕੇ ਖੁਦ ਨੂੰ ਆਪਣੇ ਪਰਿਵਾਰ ਬਚਾਇਆ ਜਾ ਸਕਦਾ ਹੈ। ਜ਼ਿਕਰਯੋਗ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨੇਸ਼ਨ ਮੁਹਿੰਮ ਵੀ ਜ਼ੋਰਾਂ ’ਤੇ ਚੱਲ ਰਹੀ ਹੈ।

ਪੁਲੀਸ ਨਾਕਿਆਂ ’ਤੇ ਕੀਤੇ ਟੈਸਟਾਂ ’ਚੋਂ 101 ਕੇਸ ਪਾਜ਼ੇਟਿਵ

ਕਰੋਨਾ ਖ਼ਿਲਾਫ਼ ਪੰਜਾਬ ਪੁਲੀਸ ਨੇ ਵੀ ਸਖਤੀ ਵਧਾ ਦਿੱਤੀ ਹੈ। ਕਮਿਸ਼ਨਰੇਟ ਪੁਲੀਸ ਨੇ ਸ਼ਹਿਰ ’ਚ 26 ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਹੈ, ਜਿੱਥੇ ਕਰੋਨਾ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤੀ ਵਰਤੀ ਜਾ ਰਹੀ ਹੈ। ਇਨ੍ਹੀ ਦਿਨੀਂ ਸਨਅਤੀ ਸ਼ਹਿਰ ਦੀ ਪੁਲੀਸ ਵੱਲੋਂ ਨਾਕਿਆਂ ’ਤੇ 25 ਹਜ਼ਾਰ ਲੋਕਾਂ ਦੇ ਟੈਸਟ ਕਰਵਾਏ ਗਏ, ਜਿਨ੍ਹਾਂ ’ਚੋਂ 101 ਲੋਕ ਕਰੋਨਾ ਪਾਜ਼ੇਟਿਵ ਪਾਏ ਗਏ। ਇਸ ਤੋਂ ਇਲਾਵਾ ਪੁਲੀਸ ਨੇ 7928 ਲੋਕਾਂ ਨੂੰ ਮੁਫ਼ਤ ਮਾਸਕ ਵੰਡੇ, ਜਦੋਂ ਕਿ 15 ਲੋਕਾਂ ਖਿਲਾਫ਼ 14 ਕੇਸ ਦਰਜ ਕੀਤੇ ਗਏ। ਪੁਲੀਸ ਨੇ ਉਲੰਘਣਾ ਕਰਨ ਵਾਲੇ 6840 ਲੋਕਾਂ ਦੇ ਚਲਾਨ ਵੀ ਕੱਟੇ ਹਨ। ਇਸ ਸਬੰਧੀ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਕਹਿਰ ਨੂੰ ਰੋਕਣ ਲਈ ਲੋਕਾਂ ਦੇ ਹਿੱਤ ’ਚ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਦਾ ਐਲਾਨ ਕੀਤਾ ਗਿਆ ਹੈ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤੀ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All