ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਠਾਨਕੋਟ ਲਈ ਰਾਹਤ ਸਮੱਗਰੀ ਦੇ ਛੇ ਟਰੱਕ ਭੇਜੇ

5000 ਤੋਂ ਵੱਧ ਰਾਸ਼ਨ ਕਿੱਟਾਂ, ਦਵਾਈਆਂ, ਚਾਰਾ ਤੇ ਹੋਰ ਸਮੱਗਰੀ ਸ਼ਾਮਲ
ਟਰੱਕ ਰਵਾਨਾ ਕਰਨ ਮੌਕੇ ਹਾਜ਼ਰ ਪਤਵੰਤੇ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਵਸਨੀਕਾਂ ਦੀ ਮਦਦ ਲਈ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਰਜਿੰਦਰ ਪਾਲ ਕੌਰ ਛੀਨਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਸਵੇਰੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਰਾਹਤ ਸਮੱਗਰੀ ਦੇ ਛੇ ਟਰੱਕ ਰਵਾਨਾ ਕੀਤੇ। ਇਨ੍ਹਾਂ ਟਰੱਕਾਂ ਵਿੱਚ 5000 ਤੋਂ ਵੱਧ ਰਾਸ਼ਨ ਕਿੱਟਾਂ, ਦਵਾਈਆਂ, ਚਾਰਾ ਅਤੇ ਹੋਰ ਸਮੱਗਰੀ ਸ਼ਾਮਲ ਸਨ।

ਇਸ ਮੌਕੇ ਡਿਪਟੀ ਮੇਅਰ ਪ੍ਰਿੰਸ ਜੌਹਰ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਪੰਜਾਬ ਮੱਧਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਅਤੇ ਹੋਰ ਮੌਜੂਦ ਸਨ।

Advertisement

ਵਿਧਾਇਕ, ਮੇਅਰ, ਡੀ.ਸੀ ਅਤੇ ਚੇਅਰਮੈਨਾਂ ਨੇ ਕਿਹਾ ਕਿ ਰਾਹਤ ਸਮੱਗਰੀ ਰਾਜ ਸਰਕਾਰ ਦੇ ਨਿਰਦੇਸ਼ਾਂ ਹੇਠ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਦੌਰਾਨ ਪਠਾਨਕੋਟ ਦੇ ਆਪਣੇ ਭੈਣਾਂ-ਭਰਾਵਾਂ ਨਾਲ ਇੱਕਜੁੱਟਤਾ ਨਾਲ ਖੜ੍ਹੇ ਹੋਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਰਾਸ਼ਨ ਕਿੱਟਾਂ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਕੁਝ ਸਹਾਇਤਾ ਪ੍ਰਦਾਨ ਕਰਨਗੀਆਂ, ਜਿਸ ਨਾਲ ਜ਼ਰੂਰੀ ਸਪਲਾਈ ਦੀ ਪਹੁੰਚ ਯਕੀਨੀ ਬਣਾਈ ਜਾ ਸਕੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਮ ਸਥਿਤੀ ਦੀ ਜਲਦੀ ਬਹਾਲੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਗਿੱਲ, ਅਮਰਿੰਦਰ ਪਾਲ ਸਿੰਘ ਜਵੱਦੀ, ਮਨੀਸ਼ਾ ਕਪੂਰ, ਕਨੌਜੀਆ ਭਲਾਈ ਬੋਰਡ ਦੇ ਚੇਅਰਮੈਨ ਰਾਜੂ ਕਨੌਜੀਆ ਅਤੇ ਹੋਰ ਸ਼ਾਮਲ ਸਨ।

Advertisement
Show comments