DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਬਜ਼ਰਵੇਸ਼ਨ ਹੋਮਾਂ ਦੇ ਬੱਚਿਆਂ ਲਈ Skill Development ਪ੍ਰੋਗਰਾਮ

ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

  • fb
  • twitter
  • whatsapp
  • whatsapp
featured-img featured-img
ਪ੍ਰੋਗਰਾਮ ਦਾ ਉਦਘਾਟਨ ਕਰਦੇ ਹੋਏ ਡੀ ਸੀ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ।
Advertisement

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਰਹਿਨੁਮਾਈ ਹੇਠ ਜੁਵੇਨਾਈਲ ਜਸਟਿਸ ਐਕਟ ਅਧੀਨ ਚੱਲ ਰਹੇ ਅਬਜ਼ਰਵੇਸ਼ਨ ਹੋਮਾਂ ਦੇ ਬੱਚਿਆਂ ਨੂੰ ਆਤਮਨਿਰਭਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਅਜਿਹੇ ਬੱਚਿਆਂ ਲਈ ਸਕਿੱਲ ਡਿਵੈਲਪਮੈਂਟ (ਹੁਨਰ ਵਿਕਾਸ) ਪ੍ਰੋਗਰਾਮ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਪ੍ਰੋਗਰਾਮ ਦਾ ਰਸਮੀ ਉਦਘਾਟਨ ਅੱਜ ਲੁਧਿਆਣਾ ਸਥਿਤ ‘ਅਬਜ਼ਰਵੇਸ਼ਨ ਹੋਮ ਫਾਰ ਬੁਆਇਜ਼’ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਕੀਤਾ ਗਿਆ। ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਦੇ ਅਬਜ਼ਰਵੇਸ਼ਨ ਹੋਮ ਵਿੱਚ ਮੌਜੂਦ 85 ਬੱਚਿਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਵਿੱਚੋਂ 56 ਬੱਚੇ ਹੇਅਰ ਡਰੈਸਰ ਐਂਡ ਸਟਾਈਲਿਸਟ ਅਤੇ 29 ਬੱਚੇ ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਦਾ ਕੋਰਸ ਕਰਨਗੇ। ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਚਲਾਏ ਜਾ ਰਹੇ ਹਨ। ਸ੍ਰੀ ਜੈਨ ਨੇ ਬੱਚਿਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਭਵਿੱਖ ਲਈ ਮਜ਼ਬੂਤ ਪੌੜੀ ਮੁਹੱਈਆ ਕਰਵਾਈ ਹੈ ਅਤੇ ਹੁਣ ਇਸ ਮੌਕੇ ਦਾ ਲਾਭ ਉਠਾਉਣਾ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ’ਤੇ ਨਿਰਭਰ ਕਰਦਾ ਹੈ। ਸਿਖਲਾਈ ਪੂਰੀ ਕਰਨ ਵਾਲੇ ਬੱਚਿਆਂ ਨੂੰ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਸੁਪਰਡੈਂਟ ਅਬਜ਼ਰਵੇਸ਼ਨ ਹੋਮ ਲੁਧਿਆਣਾ ਹਰਮਨ ਸਿੰਘ ਰਾਣਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਲੁਧਿਆਣਾ ਰਵੀਜੋਤ ਕੌਰ, ਜ਼ਿਲ੍ਹਾ ਮੈਨੇਜਰ ਟ੍ਰੇਨਿੰਗ ਐਂਡ ਪਲੇਸਮੈਂਟ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪ੍ਰਿੰਸ ਕੁਮਾਰ ਭਾਰਦਵਾਜ, ਜੁਵੇਨਾਈਲ ਜਸਟਿਸ ਬੋਰਡ ਦੇ ਮੈਂਬਰ ਕਮਲਜੀਤ ਕੌਰ, ਚਾਈਲਡ ਵੈਲਫੇਅਰ ਕੌਸਲ ਦੇ ਮੈਂਬਰ ਸਪਨਾ ਮਿੱਤਲ ਅਤੇ ਨਵਪ੍ਰੀਤ ਕੌਰ ਮੌਜੂਦ ਸਨ।

Advertisement
Advertisement
×