ਨਿੱਜੀ ਪੱਤਰ ਪ੍ਰੇਰਕ
ਖੰਨਾ, 31 ਮਈ
ਇੱਥੇ ਅੱਜ ਇਥੇ ਐੱਸਸੀ, ਬੀਸੀ ਮੁਲਾਜ਼ਮ ਵੈਲਫ਼ੇਅਰ ਫੈਡਰੇਸ਼ਨ ਪਾਵਰਕੌਮ ਅਤੇ ਟ੍ਰਾਂਸਕੋ ਦੇ ਮੈਬਰਾਂ ਦੀ ਇਕੱਤਰਤਾ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ 85ਵੀਂ ਸੋਧ ਲਾਗੂ ਕਰਵਾਉਣ ਅਤੇ ਹੋਰ ਮੰਗ ਮਸਲਿਆਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਖਿਲਾਫ਼ ਧਰਨੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਦਰਬਾਰਾ ਸਿੰਘ ਅਤੇ ਸੁਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸੱਤਾ ਹਾਸਲ ਕਰਨ ਸਮੇਂ ਲੋਕਾਂ ਨਾਲ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਅੱਜ ਸਾਰੇ ਵਾਅਦੇ ਭੁੱਲ ਕੇ ਮੁਲਾਜ਼ਮ, ਮਜ਼ਦੂਰ, ਨੌਜਵਾਨ ਅਤੇ ਕਿਸਾਨਾਂ ਤੇ ਤਾਨਾਸ਼ਾਹੀ ਰਵੱਈਆ ਲਾਗੂ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਅੱਜ ਤੋਂ ਜ਼ਿਲ੍ਹਾ ਹੈਡਕੁਆਟਰਾਂ ’ਤੇ ਡੀਸੀ’ਜ਼ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ 10 ਜੂਨ ਤੋਂ ਰਾਜ ਪੱਧਰੀ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਜਲਦ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਾਜਵਿੰਦਰ ਸਿੰਘ, ਪ੍ਰਭਦੀਪ ਸਿੰਘ, ਸੁਖਦੇਵ ਸਿੰਘ, ਹਰਮਨਦੀਪ ਸਿੰਘ ਨੇ ਵਿਚਾਰ ਰੱਖੇ।