ਲੁਧਿਆਣਾ: ਸਥਾਨਕ ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵਿਮੈਨ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਕਾਲਜ ਦੇ ਐੱਨਐੱਸਐੱਸ ਵਾਲੰਟੀਅਰਾਂ ਨੇ ਹਿੱਸਾ ਲਿਆ।ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਦ ਕੁਮਾਰ ਜੈਨ ਅਤੇ ਪ੍ਰਿੰਸੀਪਲ ਡਾ. ਸਰਿਤਾ ਬਹਿਲ ਨੇ ਐੱਨਐੱਸਐੱਸ ਵਲੰਟੀਅਰਾਂ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵੀ ਚੰਗੇ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।-ਖੇਤਰੀ ਪ੍ਰਤੀਨਿਧ