ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਆਮ ਆਦਮੀ ਦੀ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕਰਨ ਖ਼ਿਲਾਫ਼ ਰਾਏਕੋਟ ਤਹਿਸੀਲ ਦੇ ਨੰਬਰਦਾਰਾਂ ਦੀ ਮੀਟਿੰਗ ਪੰਜਾਬ ਨੰਬਰਦਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ, ਜਨਰਲ ਸਕੱਤਰ...
Advertisement
ਆਮ ਆਦਮੀ ਦੀ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕਰਨ ਖ਼ਿਲਾਫ਼ ਰਾਏਕੋਟ ਤਹਿਸੀਲ ਦੇ ਨੰਬਰਦਾਰਾਂ ਦੀ ਮੀਟਿੰਗ ਪੰਜਾਬ ਨੰਬਰਦਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ, ਜਨਰਲ ਸਕੱਤਰ ਸੂਬੇਦਾਰ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਚਾਰ ਸਾਲਾਂ ’ਚ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੰਬਰਦਾਰੀ ਜੱਦੀ-ਪੁਸ਼ਤੀ ਕਰਨ, ਮਾਣ-ਭੱਤਾ ਪੰਜ ਹਜ਼ਾਰ ਕਰਨ, ਤਹਿਸੀਲ ਵਿੱਚ ਨੰਬਰਦਾਰਾਂ ਲਈ ਵੱਖਰੇ ਕਮਰੇ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਨੰਬਰਦਾਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਬਲਜਿੰਦਰ ਕੌਰ ਨੰਬਲ ਕਲਾਂ, ਹਰਿੰਦਰ ਸਿੰਘ ਰਾਮਗੜ੍ਹ ਸਿਵੀਆਂ, ਸੁਖਦੀਪ ਬਿੰਜਲ, ਚਮਕੌਰ ਸਿੰਘ ਜੌਹਲਾਂ, ਪ੍ਰੀਤਮ ਸਿੰਘ ਬਰਮੀ, ਜਸਵੀਰ ਕੌਰ ਤਾਜਪੁਰ, ਪਰਮਜੀਤ ਕੌਰ ਜੌਹਲਾਂ, ਜੁਗਜੰਟ ਸਿੰਘ ਧੂਰਕੋਟ ਆਦਿ ਮੌਜੂਦ ਸਨ।
Advertisement
Advertisement
×

