ਸੇਵਾਮੁਕਤ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ

ਸੇਵਾਮੁਕਤ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ

ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਸੇਵਾ ਮੁਕਤ ਬਿਜਲੀ ਕਾਮੇ।

ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 6 ਅਗਸਤ

ਬਿਜਲੀ ਬੋਰਡ ਨਾਲ ਸਬੰਧਤ ਪਾਵਰਕੌਮ/ਟਰਾਂਸਕੋ ਡਿਵੀਜ਼ਨ ਦੋਰਾਹਾ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਬਿਜਲੀ ਯੂਨਿਟਾਂ ਵਿੱਚ ਰਿਆਇਤ ਦੇਣ, ਬਿਨਾਂ ਸ਼ਰਤ ਪੱਕੀ ਭਰਤੀ ਕਰਨਾ, ਠੇਕੇਦਾਰ/ਆਊਟ ਸੋਰਸਿੰਗ ਨੀਤੀ ਰੱਦ ਕਰਨਾ, ਪੈਨਸ਼ਨ ਤੇ ਸਕੇਲਾਂ ’ਚ ਸੋਧ ਕਰਨਾ, ਡੀਏ ਦੀਆਂ ਕਿਸ਼ਤਾਂ ਤੇ ਬਕਾਇਆ ਦੇਣਾ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਮਹੀਨਾ ਕਰਨਾ ਆਦਿ ਮਨਵਾਉਣ ਲਈ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਦੀ ਤਿਆਰੀ ਲਈ ਡਿਵੀਜ਼ਨ ਅਧੀਨ ਪੈਂਦੀਆਂ ਸਬ-ਡਿਵੀਜ਼ਨਾਂ ਸਿਟੀ ਦੋਰਾਹਾ, ਰਾਮਪੁਰ, ਪਾਇਲ, ਧਮੋਟ, ਘੁਡਾਣੀ ਕਲਾਂ ਦੇ ਕਾਮਿਆਂ ਵੱਲੋਂ ਮੀਟਿੰਗ ਕੀਤੀ। 

    ਇਸ ਮੌਕੇ ਸੰਬੋਧਨ ਕਰਦਿਆਂ ਤਰਸ਼ੇਮ ਲਾਲ, ਹਰਭੂਲ ਸਿੰਘ ਅਤੇ ਹਰਬੰਸ ਸਿੰਘ ਦੋਬੁਰਜੀ ਨੇ ਕਰੋਨਾ ਮਹਾਂਮਾਰੀ ਦੀ ਆੜ ਹੇਠ ਪੰਜਾਬ ਤੇ ਕੇਂਦਰ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਆਮ ਮਿਹਨਤੀ ਲੋਕਾਂ ਦੇ ਹੱਕਾਂ ਨੂੰ ਕੁਚਲਣ ਲਈ ਤਿਆਰ ਕੀਤੇ ਆਰਡੀਨੈਂਸ ਅਤੇ ਕਾਲੇ ਕਾਨੂੰਨ ਲਾਗੂ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਪ੍ਰਿਤਪਾਲ ਸਿੰਘ, ਗੁਰਮੁੱਖ ਸਿੰਘ ਅਤੇ ਕੁਲਵੰਤ ਸਿੰਘ ਨੇ ਮੰਗ ਕੀਤੀ ਕਿ ਬਿਜਲੀ ਐਕਟ 2020 ਰੱਦ ਕੀਤਾ ਜਾਵੇ, ਬਠਿੰਡਾ ਥਰਮਲ ਪਲਾਂਟ ਨੂੰ ਵੇਚਣ ਦੀ ਨੀਤੀ ਰੱਦ ਕਰਕੇ ਮੁੜ ਚਾਲੂ ਕੀਤਾ ਜਾਵੇ, ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਵਿਚ ਕਟੌਤੀ ਬੰਦ ਕਰੇ, ਰੋਕੀਆਂ ਤਨਖਾਹਾਂ ਦੀ ਅਦਾਇਗੀ ਕੀਤੀ ਜਾਵੇ। ਉਪਰੋਕਤ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ/ਮਸਲਿਆਂ ਨੂੰ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All