ਪੱਤਰ ਪ੍ਰੇਰਕ
ਮਾਛੀਵਾੜਾ, 28 ਅਕਤੂਬਰ
ਜੰਗਲਾਤ ਵਰਕਰ ਯੂਨੀਅਨ ਰੇਂਜ ਸਮਰਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਲਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੋਈ। ਇਸ ਵਿੱਚ ਵਿੱਤ ਸਕੱਤਰ ਬੂਟਾ ਸਿੰਘ, ਸੀਨੀਅਰ ਮੀਤ ਪ੍ਰਧਾਨ ਰਵੀ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਵੀ ਸ਼ਾਮਲ ਸਨ। ਮੀਟਿੰਗ ਵਿਚ ਰੇਂਜ ਸਮਰਾਲਾ ਦੇ ਪ੍ਰਧਾਨ ਵਿਜੇ ਕੁਮਾਰ, ਹਾਕਮ ਸਿੰਘ ਹੰਸਰਾਜ ਸਿੰਘ, ਬੁੱਧ ਰਾਮ, ਹਰਜਿੰਦਰ ਕੌਰ, ਕਰਮਜੀਤ ਕੌਰ ਤੇ ਪਿੰਕੀ ਗੜੀ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਜੰਗਲਾਤ ਵਿਭਾਗ ’ਚ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਕੈਬਨਿਟ ਮੰਤਰੀ ਨਾਲ ਦੋ ਵਾਰ ਮੀਟਿੰਗ ਹੋਣ ਤੋਂ ਬਾਅਦ ਵੀ ਮੰਗਾਂ ਮੰਨ ਕੇ ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰੇਂਜ ਸਮਰਾਲਾ ਦੇ 25 ਤੋਂ 30 ਵਰਕਰ ਕੰਮ ਕਰਦੇ ਸਨ ਜਿਨ੍ਹਾਂ ਨੂੰ ਕੈਬਨਿਟ ਮੀਟਿੰਗ ’ਚ ਪੱਕੇ ਨਹੀਂ ਕੀਤਾ ਗਿਆ ਜਦਕਿ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ। ਇਸ ਕਾਰਨ ਰੇਂਜ ਸਮਰਾਲਾ ਦੇ ਵਰਕਰਾਂ ਵਿਚ ਰੋਸ ਪਇਆ ਜਾ ਰਿਹਾ ਹੈ। ਇਸ ਸਬੰਧੀ ਯੂਨੀਅਨ ਵੱਲੋਂ 5 ਨਵੰਬਰ ਨੂੰ ਜੰਗਲਾਤ ਮੰਤਰੀ ਲਾਲ ਚੰਦ ਕਟੁਰਚੱਕ ਦੇ ਹਲਕੇ ਪਠਾਨਕੋਟ ਭੋਆ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।