ਸਮਾਰਟ ਸਕੂਲ ਮੋਤੀ ਨਗਰ ਦੀ ਵਿਦਿਅਕ ਮੁਕਾਬਲੇ ’ਚ ਝੰਡੀ
ਸਮਾਰਟ ਸਕੂਲ ਮੋਤੀ ਨਗਰ ਦੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ੁਰੂ ਹੋਏ ਵਿਦਿਅਕ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸੁੰਦਰ ਲਿਖਾਈ, ਪੇਂਟਿੰਗ, ਭਾਸ਼ਣ ਮੁਕਾਬਲੇ, ਕੁਇਜ਼ ਅਤੇ ਪਹਾੜੇ ਸੁਣਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਉਨ੍ਹਾਂ...
Advertisement
ਸਮਾਰਟ ਸਕੂਲ ਮੋਤੀ ਨਗਰ ਦੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ੁਰੂ ਹੋਏ ਵਿਦਿਅਕ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸੁੰਦਰ ਲਿਖਾਈ, ਪੇਂਟਿੰਗ, ਭਾਸ਼ਣ ਮੁਕਾਬਲੇ, ਕੁਇਜ਼ ਅਤੇ ਪਹਾੜੇ ਸੁਣਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਐਕਟੀਵਿਟੀ ਇੰਚਾਰਜ ਕਿਸ਼ਨ ਸਿੰਘ ਦੀ ਅਗਵਾਈ ਹੇਠ ਸਮਾਰਟ ਸਕੂਲ ਮੋਤੀ ਨਗਰ ਦੀ ਟੀਮ ਨੇ ਕੁਇਜ਼ ਤੇ ਸੁੰਦਰ ਲਿਖਾਈ ’ਚ ਪਹਿਲਾ ਅਤੇ ਭਾਸ਼ਣ ਤੇ ਪੇਂਟਿੰਗ ’ਚ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸ੍ਰੀ ਸੇਖੋਂ ਨੇ ਦੱਸਿਆ ਕਿ ਜੇਤੂ ਵਿਦਿਆਰਥੀਆਂ ’ਚ ਗੁਰਸੀਰਤ ਕੌਰ, ਪੂਜਾ, ਅਰਾਧਿਆ, ਅਨੁਰਾਗ, ਬੋਲਬਮ ਮਿਸ਼ਰਾ, ਮੁਹੰਮਦ ਨਾਸਿਰ ਸ਼ਾਮਲ ਹਨ ਜਿਨ੍ਹਾਂ ਨੂੰ ਸਕੂਲ ਵਿੱਚ ਸਵੇਰ ਦੀ ਸਭਾ ਦੌਰਾਨ ਸਨਮਾਨਿਆ ਗਿਆ। ਇਸ ਮੌਕੇ ਦਲਜੀਤ ਕੌਰ, ਕਿਸ਼ਨ ਸਿੰਘ, ਸ਼ਰਮੀਲਾ ਰਾਣੀ, ਮੀਨਾਕਸ਼ੀ, ਰੀਤਿਕਾ, ਰਵਿੰਦਰ ਸਿੰਘ, ਸੰਦੀਪ ਸਿੰਘ, ਮੀਨਾ ਤੇ ਨਰਿੰਦਰ ਕੌਰ ਵੀ ਹਾਜ਼ਰ ਸਨ।
Advertisement
Advertisement
×