ਐੱਸਐੱਮਓ ਡਾ. ਤਾਰਕਜੋਤ ਸਿੰਘ ਦਾ ਸਨਮਾਨ
79ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਤਾਰਕਜੋਤ ਸਿੰਘ ਨੂੰ ਜ਼ਿਲ੍ਹੇ ਵਿੱਚ ਵਧੀਆ ਸਿਹਤ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ਡਾ. ਤਾਰਕਜੋਤ ਸਿੰਘ...
Advertisement
79ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਤਾਰਕਜੋਤ ਸਿੰਘ ਨੂੰ ਜ਼ਿਲ੍ਹੇ ਵਿੱਚ ਵਧੀਆ ਸਿਹਤ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ਡਾ. ਤਾਰਕਜੋਤ ਸਿੰਘ ਦੀ ਕਾਰਗੁਜ਼ਾਰੀ ਤਹਿਤ ਸਬ-ਡਿਵੀਜ਼ਨ ਹਸਪਤਾਲ ਸਮਰਾਲਾ ਦਾ ਸੂਬੇ ਭਰ ’ਚੋਂ ਕਾਇਆ ਕਲਪ ਰਾਊਂਡ ਤੇ ਨੈਸ਼ਨਲ ਕੁਆਲਿਟੀ ਇੰਸ਼ੋਰੈਂਸ ਸਟੈਂਡਰਡਜ਼ ਵਿੱਚ ਵਧੀਆ ਸਥਾਨ ਆਉਣ ’ਤੇ ਇਹ ਸਮਾਨ ਦਿੱਤਾ ਗਿਆ। ਇਸ ਮੌਕੇ ਡਾ. ਤਾਰਕਜੋਤ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਹਨ ਅਤੇ ਉਹ ਆਪਣਾ ਫਰਜ਼ ਇਸੇ ਤਰ੍ਹਾਂ ਨਿਭਾਉਂਦੇ ਰਹਿਣਗੇ।
Advertisement
Advertisement
×