ਐੱਸਐੱਮਓ ਵੱਲੋਂ ਟੀਕਾਕਰਨ ਕੈਂਪਾਂ ਦੀ ਜਾਂਚ
ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐੱਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਸਿਹਤ ਕੇਂਦਰ ਪਿੰਡ ਕੁੱਪ ਕਲਾਂ ਅਤੇ ਜੰਡਾਲੀ ਕਲਾਂ, ਬੌੜਹਾਈ ਕਲਾਂ ਸਮੇਤ ਵੱਖ-ਵੱਖ ਟੀਕਾਕਰਨ ਕੈਂਪਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿਹਤ ਕਰਮਚਾਰੀਆਂ ਦੀ ਹਾਜ਼ਰੀ, ਰਿਕਾਰਡ ਦੀ...
Advertisement
ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐੱਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਸਿਹਤ ਕੇਂਦਰ ਪਿੰਡ ਕੁੱਪ ਕਲਾਂ ਅਤੇ ਜੰਡਾਲੀ ਕਲਾਂ, ਬੌੜਹਾਈ ਕਲਾਂ ਸਮੇਤ ਵੱਖ-ਵੱਖ ਟੀਕਾਕਰਨ ਕੈਂਪਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿਹਤ ਕਰਮਚਾਰੀਆਂ ਦੀ ਹਾਜ਼ਰੀ, ਰਿਕਾਰਡ ਦੀ ਸੰਭਾਲ ਤੇ ਟੀਕਾਕਰਨ ਕੈਂਪਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦੀ ਜਾਂਚ ਕੀਤੀ। ਇਸ ਮੌਕੇ ਐੱਸਐੱਮਓ ਡਾ. ਭਿੰਡਰ ਨੇ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਬੱਚਿਆਂ ਦਾ ਜ਼ਰੂਰੀ ਟੀਕਾਕਰਨ ਕਰਾਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਰਾਜੇਸ਼ ਰਿਖੀ ਵੀ ਹਾਜ਼ਰ ਸਨ।
Advertisement
Advertisement