ਤਸਕਰਾਂ ਵੱਲੋਂ ਪੁਲੀਸ ਮੁਲਾਜ਼ਮ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼
ਥਾਣਾ ਸਦਰ ਖੰਨਾ ਦੀ ਪੁਲੀਸ ਨੇ ਤਿੰਨ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੇ ਗਸ਼ਤ ਦੌਰਾਨ ਪਿੰਡ ਫਰਜ਼ੁੱਲਾਪੁਰਾ ਵੱਲੋਂ ਆਉਂਦੀ ਬਿਨਾਂ ਨੰਬਰ ਦੀ ਚਿੱਟੇ ਰੰਗ ਦੀ...
Advertisement
ਥਾਣਾ ਸਦਰ ਖੰਨਾ ਦੀ ਪੁਲੀਸ ਨੇ ਤਿੰਨ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੇ ਗਸ਼ਤ ਦੌਰਾਨ ਪਿੰਡ ਫਰਜ਼ੁੱਲਾਪੁਰਾ ਵੱਲੋਂ ਆਉਂਦੀ ਬਿਨਾਂ ਨੰਬਰ ਦੀ ਚਿੱਟੇ ਰੰਗ ਦੀ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਚੈੱਕ ਕਰਨ ਲਈ ਜਦੋਂ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਨੇ ਗੱਡੀ ਭਜਾ ਲਈ। ਜਦੋਂ ਨਾਕੇ ’ਤੇ ਖੜ੍ਹੇ ਪੁਲੀਸ ਮੁਲਾਜ਼ਮ ਅਮਰਜੀਤ ਸਿੰਘ ਨੇ ਬੈਰੀਕੇਡ ਅੱਗੇ ਕੀਤਾ ਤਾਂ ਚਾਲਕ ਨੇ ਮੁਲਾਜ਼ਮ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤੇ ਗੱਡੀ ਅੱਗੇ ਜਾ ਕੇ ਨਾਕੇ ਨਾਲ ਟਕਰਾਅ ਕੇ ਰੁਕ ਗਈ। ਪੁਲੀਸ ਵੱਲੋਂ ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਕ੍ਰਿਸਮੀਤ ਸਿੰਘ ਵਾਸੀ ਅਮਲੋਹ ਰੋਡ ਖੰਨਾ, ਹਰਪ੍ਰੀਤ ਸਿੰਘ ਵਾਸੀ ਪਿੰਡ ਸਲੌਦੀ ਤੇ ਸੁਖਵੀਰ ਸਿੰਘ ਵਾਸੀ ਪਿੰਡ ਮਹੌਣ ਵਜੋਂ ਹੋਈ।
Advertisement
Advertisement
×