ਸਹੋਦਿਆ ਸਕੂਲ ਕੰਪਲੈਕਸ (ਪੱਛਮੀ) ਵੱਲੋਂ ਕਰਵਾਏ ਜੂਨੀਅਰ ਵਰਗ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸਮੁੱਚੇ ਰੂਪ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਜਸਪਾਲ ਸਿੰਘ ਅਤੇ ਰਾਜਨਦੀਪ ਕੌਰ ਦਾ ਸਕੂਲ ਪ੍ਰਬੰਧਕਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਅਸ਼ੀਰਵਾਦ ਦਿੱਤਾ।
ਪ੍ਰਿੰਸੀਪਲ ਕਵਿਤਾ ਸ਼ਰਮਾ ਅਨੁਸਾਰ ਵਰਗ 8 ਵਿੱਚ ਜਸਨੀਤ ਕੌਰ ਨੇ 50 ਮੀਟਰ ਅੜਿੱਕਾ ਦੌੜ ਵਿੱਚ ਤੀਜਾ ਸਥਾਨ ਅਤੇ ਬਲਕਰਨ ਸਿੰਘ ਨੇ 50 ਮੀਟਰ ਸਿੱਧੀ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਵਰਗ 10 ਵਿੱਚ ਪ੍ਰਭਰੀਤ ਕੌਰ ਨੇ ਲੰਬੀ ਛਾਲ ਵਿੱਚ ਪਹਿਲਾ ਅਤੇ ਲੜਕਿਆਂ ਦੇ ਵਰਗ ਵਿੱਚ ਅਵੀਜੋਤ ਸਿੰਘ ਨੇ ਲੰਬੀ ਛਾਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਵਰਗ 10 ਵਿੱਚ ਅਵੀਜੋਤ ਸਿੰਘ 200 ਮੀਟਰ ਦੌੜ ਵਿੱਚ ਤੀਜਾ ਸਥਾਨ ਅਤੇ 400 ਮੀਟਰ ਰਿਲੇਅ ਦੌੜ ਵਿੱਚ ਮਨਰਾਜ ਸਿੰਘ, ਚਿਰਾਗ਼ ਸੋਫ਼ਤ, ਅਵੀਜੋਤ ਸਿੰਘ ਅਤੇ ਅਵੀਜੋਤ ਸਿੰਘ (ਚੌਥੀ ਜਮਾਤ) ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਵਰਗ 12 ਵਿਚ ਹਰਜੋਤ ਕੌਰ ਨੇ ਲੰਬੀ ਛਾਲ ਵਿੱਚ ਤੀਜਾ ਸਥਾਨ, ਬਲਕੀਰਤ ਸਿੰਘ ਨੇ ਲੰਬੀ ਛਾਲ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਵਰਗ 12 ਦੇ 400 ਮੀਟਰ ਰਿਲੇਅ ਦੌੜ ਵਿੱਚ ਤਰਨਪ੍ਰੀਤ ਸਿੰਘ, ਰਣਵੀਰ ਸਿੰਘ, ਬਵਲਜੋਤ ਸਿੰਘ ਅਤੇ ਬਲਕੀਰਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਹੈ।

