ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਵਿੱਚ ਸਮਗਾਮ
ਇਥੋਂ ਦੇ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵੱਲੋਂ 78ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰੰਗਾ-ਰੰਗ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ 11ਵੀਂ ਦੀ ਸੁਖਮਨਦੀਪ ਕੌਰ ਤੇ 12ਵੀਂ ਦੀ ਸ਼ੁਭਮਦੀਪ ਕੌਰ ਨੇ ਨਿਭਾਈ। ਨਰਸਰੀ ਤੋਂ ਪੰਜਵੀਂ ਦੇ ਵਿਦਿਆਰਥੀਆਂ ਨੇ ਡਾਂਸ, ਕਵਿਤਾ ਅਤੇ ਗੀਤ ਗਾਇਨ ਕੀਤਾ। ਸਕੂਲ ਦੇ ਚਾਰੇ ਹਾਊਸਾਂ ਨੇ ਭਾਸ਼ਣ ਪੇਸ਼ ਕੀਤੇ ਤੇ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ, ਸ਼ਹੀਦਾਂ ਦੀ ਕੁਰਬਾਨੀ ਅਤੇ ਰਾਸ਼ਟਰੀ ਏਕਤਾ ਦੇ ਸੁਨੇਹੇ ਨੂੰ ਉਜਾਗਰ ਕੀਤਾ। ਸਾਰੇ ਵਿਦਿਆਰਥੀ ਹਰੇ, ਚਿੱਟੇ ਅਤੇ ਸੰਤਰੀ ਰੰਗ ਦੇ ਪਹਿਰਾਵਿਆਂ ’ਚ ਸਜੇ ਹੋਏ ਸਨ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਅਤੇ ਕੌਮੀ ਮੁੱਲਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਅਤੇ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਪ੍ਰੋਗਰਾਮ ਦੀ ਸਫਲਤਾ ਉੱਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਰਾਸ਼ਟਰੀ ਮੁੱਲਾਂ ਦੇ ਪ੍ਰਚਾਰ ਵਿੱਚ ਹਮੇਸ਼ਾ ਅਗੇ ਰਹੇਗਾ। -ਪੱਤਰ ਪ੍ਰੇਰਕ