ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਆਹ ਦਾ ਝਾਂਸਾ ਦੇ ਕੇ ਫੌਜੀ ਵੱਲੋਂ ਵਿਦਿਆਰਥਣ ਨਾਲ ਜਬਰ-ਜਨਾਹ

ਇੱਥੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਚੌਂਕੀਮਾਨ ਨੇੜੇ ਬਣੀ ਸੀਟੀ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਇੱਕ ਫੌਜੀ ਨੇ ਜਬਰ-ਜਨਾਹ ਕੀਤਾ। ਇਸ ਮਾਮਲੇ ਸਬੰਧੀ ਪੀੜਤ ਲੜਕੀ ਦੀ ਮਾਂ ਵੱਲੋਂ ਸ਼ਿਕਾਇਤ ਮਿਲਣ ’ਤੇ ਥਾਣਾ ਸਦਰ ਦੀ ਪੁਲੀਸ...
Advertisement

ਇੱਥੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਚੌਂਕੀਮਾਨ ਨੇੜੇ ਬਣੀ ਸੀਟੀ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਇੱਕ ਫੌਜੀ ਨੇ ਜਬਰ-ਜਨਾਹ ਕੀਤਾ। ਇਸ ਮਾਮਲੇ ਸਬੰਧੀ ਪੀੜਤ ਲੜਕੀ ਦੀ ਮਾਂ ਵੱਲੋਂ ਸ਼ਿਕਾਇਤ ਮਿਲਣ ’ਤੇ ਥਾਣਾ ਸਦਰ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ਼ ਕਰ ਲਿਆ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਂ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਲੜਕੀ ਦੀ ਸੋਸ਼ਲ ਮੀਡੀਆ ਅਕਾਊਂਟ ਰਾਂਹੀ ਬਖਸ਼ੀਸ਼ ਸਿੰਘ ਨਾਂ ਦੇ ਲੜਕੇ ਨਾਲ ਦੋਸਤੀ ਹੋਈ, ਜੋ ਫੌਜ ਵਿੱਚ ਨੌਕਰੀ ਕਰਦਾ ਹੈ। ਮੁਲਜ਼ਮ ਉਸ ਦੀ ਧੀ ਨਾਲ ਗੱਲਬਾਤ ਕਰਦਾ ਰਿਹਾ ਤੇ ਉਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ। ਕੁਝ ਸਮੇਂ ਬਾਅਦ ਮੁਲਜ਼ਮ ਨੇ ਲੜਕੀ ਨੂੰ ਵਿਆਹ ਤੋਂ ਇਨਕਾਰ ਕਰ ਦਿੱਤਾ ਤੇ ਵਿਆਹ ਦੀ ਗੱਲ ਕਰਨ ’ਤੇ ਲੜਕੀ ਨੂੰ ਧਮਕੀਆਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੁਲੀਸ ਨੇ ਮੁਲਜ਼ਮ ਦੀ ਭਾਲ ਆਰੰਭ ਦਿੱਤੀ ਹੈ।

Advertisement

Advertisement