ਨੌਜਵਾਨ ਦੇ ਕਤਲ ਦੀ ਗੁੱਥੀ ਹੱਲ

ਨੌਜਵਾਨ ਦੇ ਕਤਲ ਦੀ ਗੁੱਥੀ ਹੱਲ

ਚਰਨਜੀਤ ਸਿੰਘ ਢਿੱਲੋਂ

ਜਗਰਾਉਂ, 25 ਨਵੰਬਰ

ਪੁਲੀਸ ਜ਼ਿਲ੍ਹਾ ਲੁਧਿਆਣਾ(ਦਿਹਾਤੀ) ਦੇ ਸੀਨੀਅਰ ਪੁਲੀਸ ਕਪਤਾਨ ਚਰਨਜੀਤ ਸਿੰਘ ਸੋਹਲ ਦੇ ਬੀਤੇ ਕੱਲ੍ਹ ਦੇਰ ਸ਼ਾਮ ਨੂੰ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਥਾਣਾ ਦਾਖਾ ਦੇ ਪਿੰਡ ਬੱਦੋਵਾਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੇ 21 ਨਵੰਬਰ ਨੂੰ ਭੇਤਭਰੇ ਹਾਲਾਤਾਂ ’ਚ ਹੋਏ ਕਤਲ ਦੀ ਗੁੱਥੀ ਸੁਲਝਾਉਣ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਸ਼ਨਦੀਪ ਸਿੰਘ (18) ਦੀ ਵਿਕਟੋਰੀਆ ਗਾਰਡਨ ਕਲੋਨੀ ਦੇ ਇੱਕ ਗਟਰ ’ਚ ਲਟਕਦੀ ਲਾਸ਼ ਮਿਲੀ ਸੀ। ਪੁਲੀਸ ਕਪਤਾਨ ਚਰਨਜੀਤ ਸਿੰਘ ਸੋਹਲ, ਡੀਐੱਸਪੀ ਗੁਰਬੰਸ ਸਿੰਘ ਬੈਂਸ, ਡੀਐੱਸਪੀ ਦਿਲਬਾਗ ਸਿੰਘ ਬਾਠ ਨੇ ਦੱਸਿਆ ਕਿ ਤਫਤੀਸ਼ ਦੌਰਾਨ ਜਸਕਰਨ ਸਿੰਘ(17) ਅਤੇ ਸਨਦੀਪ ਸਿੰਘ (22) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਨੇ ਜਸ਼ਨਦੀਪ ਦਾ ਕਤਲ ਸਨਦੀਪ ਦੀ ਰਿਸ਼ਤੇਦਾਰ ਲੜਕੀ ਨਾਲ ਸਬੰਧ ਹੋਣ ਦੇ ਸ਼ੱਕ ’ਚ ਸਿਰ ’ਚ ਇੱਟਾਂ ਮਾਰ ਕੇ ਕਰਨਾ ਮੁੱਢਲੀ ਪੁੱਛ-ਗਿੱਛ ’ਚ ਕਬੂਲ਼ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All